20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਨੰਬਰਦਾਰ ਯੂਨੀਅਨ ਸਰਕਲ ਚੁੰਨੀ ਕਲਾਂ ਦੀ ਮਹੀਨਾਵਾਰ ਮੀਟਿੰਗ <br/>

ਅਜੀਤ ਡੈਸਕ 02-04-2026
ਫ਼ਤਹਿਗੜ੍ਹ ਸਾਹਿਬ, 1 ਅਪ੍ਰੈਲ (ਬਲਜਿੰਦਰ ਸਿੰਘ)-ਨੰਬਰਦਾਰ ਯੂਨੀਅਨ ਸਰਕਲ ਚੁੰਨੀ ਕਲਾਂ ਦੀ ਮਹੀਨਾਵਾਰ ਮੀਟਿੰਗ ਸਰਕਲ ਪ੍ਰਧਾਨ ਬਲਜੀਤ ਸਿੰਘ ਨੰਬਰਦਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਨੰਬਰਦਾਰ ਕੁਲਵੰਤ ਸਿੰਘ ਝਾਮਪੁਰ ਕਾਰਜਕਾਰੀ ਸੂਬਾ ਪ੍ਰਧਾਨ ਅਤੇ ਹਰਬੰਸ ਸਿੰਘ ਸੂਬਾ ਜਨਰਲ ਸਕੱਤਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਯੂਨੀਅਨ ਵਲੋਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਨੰਬਰਦਾਰਾਂ ਨਾਲ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦੇ ਪੂਰੇ ਕੀਤੇ ਜਾਣ, ਜਿਵੇਂ ਕਿ ਨੰਬਰਦਾਰਾਂ ਦਾ ਮਾਣਮੱਤਾ ਦੁੱਗਣਾ ਕਰਨਾ, ਨੰਬਰਦਾਰੀ ਜੱਦੀ ਪੁਸ਼ਤੀ ਕਰਨੀ, ਤਾਂ ਜੋ ਨੰਬਰਦਾਰ ਦੀ ਮੌਤ ਹੋ ਜਾਣ ਤੋਂ ਬਾਅਦ ਪਿੰਡ ਵਿਚ ਪਾਰਟੀਬਾਜ਼ੀ ਨਾ ਬਣੇ | ਬੁਲਾਰਿਆਂ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਨੰਬਰਦਾਰਾਂ ਦਾ ਰੁਕਿਆ ਮਾਣ-ਭੱਤਾ ਤੁਰੰਤ ਖਾਤਿਆਂ ਵਿਚ ਪਾਇਆ ਜਾਵੇ | ਯੂਨੀਅਨ ਨੇ ਆਮ ਆਦਮੀ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਦਰਜ ਵਾਅਦੇ ਨਾ ਕੀਤੇ ਜਾਣ 'ਤੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਵੀ ਕੀਤੀ | ਬੁਲਾਰਿਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਹਾੜੀ ਦੀ ਫ਼ਸਲ ਨੂੰ ਮੁੱਖ ਰੱਖਦੇ ਹੋਏ ਬਿਜਲੀ ਦੇ ਟਰਾਂਸਫ਼ਾਰਮਰਾਂ ਤੋਂ ਘੱਟੋ ਘੱਟ 5 ਫੁੱਟ ਦਾ ਖੇਤਰ ਖ਼ਾਲੀ ਕੀਤਾ ਜਾਵੇ ਤਾਂ ਜੋ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ | ਉਨ੍ਹਾਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਨੰਬਰਦਾਰਾਂ ਦੇ ਜੋ ਨਿਯੁਕਤੀ ਦੇ ਕੇਸ ਚੱਲ ਰਹੇ ਹਨ, ਉਨ੍ਹਾਂ 'ਤੇ ਰਾਜਨੀਤਕ ਦਾ ਦਬਾਅ ਨਾ ਝੱਲਦੇ ਹੋਏ ਨੰਬਰਦਾਰਾਂ ਦੇ ਪਰਿਵਾਰ 'ਚੋਂ ਹੀ ਨੰਬਰਦਾਰ ਨਿਯੁਕਤ ਕੀਤੇ ਜਾਣ | ਹਲਕਾ ਬਸੀ ਪਠਾਣਾਂ ਦੀਆ ਸਾਰੀਆਂ ਸੜਕਾਂ ਦੀ ਮਾੜੀ ਹਾਲਤ ਨੂੰ ਵੇਖਦੇ ਹੋਏ ਸੜਕਾਂ ਨਵੇਂ ਸਿਰਿਓਾ ਬਣਵਾ ਕੇ ਰਾਹਗੀਰਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇ | ਮੀਟਿੰਗ ਵਿਚ ਨੰਬਰਦਾਰ ਕੁਲਵੰਤ ਸਿੰਘ ਝਾਮਪੁਰ, ਹਰਬੰਸ ਸਿੰਘ, ਬਲਜੀਤ ਸਿੰਘ ਚੁੰਨੀ ਕਲਾਂ, ਮੋਹਨ ਸਿੰਘ ਚੁੰਨੀ ਖੁਰਦ, ਹਰਭਜਨ ਸਿੰਘ, ਬਲਕਾਰ ਸਿੰਘ ਨਰੈਣਾ, ਸਰਬਜੀਤ ਸਿੰਘ ਪੱਤੋਂ, ਭਾਗ ਸਿੰਘ ਰਸੂਲਪੁਰ, ਜਗਮੋਹਨ ਸਿੰਘ ਮਹਿਦੂਦਾਂ, ਸ਼ਮਸ਼ੇਰ ਸਿੰਘ ਸੈਂਪਲਾ, ਜਸਪਾਲ ਸਿੰਘ ਡੰਘੇੜੀਆ, ਸਤਭਿੰਦਰ ਸਿੰਘ, ਇੰਦਰਜੀਤ ਸਿੰਘ ਹਿੰਦੂਪੁਰ, ਸਰਬਜੀਤ ਸਿੰਘ ਪੱਤੋਂ ਵੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਖਾਲਸਪੁਰ 'ਚ ਸਾਰਥਕ ਫਾਊਾਡੇਸ਼ਨ ਵਲੋਂ ਬਿਊਟੀ ਤੇ ਸਕਿੰਨ ਕੇਅਰ ਸੈਂਟਰ ਸ਼ੁਰੂ <br/> ਅਗਲੀ ਖ਼ਬਰ ਗਰੀਨ ਫੀਲਡਜ਼ ਸਕੂਲ ਸਰਹਿੰਦ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।