20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਮਹਾਰਿਸ਼ੀ ਮੇਹੀਂ ਵਿੱਦਿਆ ਮੰਦਰ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 02-04-2026
ਅਮਲੋਹ, 1 ਅਪ੍ਰੈਲ (ਕੇਵਲ ਸਿੰਘ)-ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਸਕੂਲ ਅਮਲੋਹ ਵਲੋਂ ਸਾਲਾਨਾ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ | ਇਸ ਮੌਕੇ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ, ਜਿਸ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ | ਇਸ ਸਮੇਂ ਵੱਖ-ਵੱਖ ਜਮਾਤਾਂ 'ਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਕੂਲ ਦੀ ਪਿ੍ੰਸੀਪਲ ਜਸਵਿੰਦਰ ਕੌਰ ਨੇ ਨਤੀਜੇ ਦੀ ਘੋਸ਼ਣਾ ਕਰਦਿਆਂ ਕਿਹਾ ਕਿ ਇਹ ਸਫਲਤਾ ਬੱਚਿਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਸਹੀ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਸਿੱਟਾ ਹੈ | ਨਤੀਜੇ ਵਾਲੇ ਦਿਨ ਸਕੂਲ ਕੈਂਪਸ ਵਿਚ ਕਾਫ਼ੀ ਰੌਣਕ ਰਹੀ | ਅੰਤ ਵਿਚ ਸਕੂਲ ਪ੍ਰਬੰਧਕਾਂ ਨੇ ਸਾਰੇ ਬੱਚਿਆਂ ਨੂੰ ਅਗਲੀਆਂ ਜਮਾਤਾਂ ਵਿਚ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 4 ਕਾਬੂ ਅਗਲੀ ਖ਼ਬਰ ਪਿੰਡ ਖਾਲਸਪੁਰ 'ਚ ਸਾਰਥਕ ਫਾਊਾਡੇਸ਼ਨ ਵਲੋਂ ਬਿਊਟੀ ਤੇ ਸਕਿੰਨ ਕੇਅਰ ਸੈਂਟਰ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।