ਜਖਵਾਲੀ, 1 ਅਪ੍ਰੈਲ (ਨਿਰਭੈ ਸਿੰਘ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਸੂਬੇ ਵਿਚ ਐਸ.ਸੀ. ਵਰਗ ਤੇ ਅੱਤਿਆਚਾਰ ਕਰਨ ਵਾਲਿਆਂ ਨੂੰ ਨੱਥ ਪਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਅੰਬੇਡਕਰ ਜਾਗਿ੍ਤੀ ਸਭਾ ਪੰਜਾਬ ਦੇ ਮੀਤ ਪ੍ਰਧਾਨ ਗੁਰਮੁੱਖ ਸਿੰਘ ਸੁਹਾਗਹੇੜੀ ਨੇ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਤਰਨਤਾਰਨ ਜ਼ਿਲੇ੍ਹ ਦੇ ਪਿੰਡ ਵੇਈਾਪੁਈ ਵਿਚ 'ਆਪ' ਦੇ ਵਿਧਾਇਕ ਦੇ ਨਜ਼ਦੀਕੀ ਰਿਸ਼ਤੇਦਾਰ ਵਲੋਂ ਇਕ ਦਲਿਤ ਨੌਜਵਾਨ 'ਤੇ ਅੰਨ੍ਹਾ ਤਸ਼ੱਦਦ ਕੀਤਾ ਗਿਆ, ਜੋ ਕਿ ਬਹੁਤ ਹੀ ਨਿੰਦਣਯੋਗ ਹੈ | ਸੁਹਾਗਹੇੜੀ ਨੇ ਕਿਹਾ ਕਿ ਸਰਕਾਰ ਦੇ ਕੁਝ ਕੁ ਆਗੂਆਂ ਵਲੋਂ ਸੱਤਾ ਦੇ ਨਸ਼ੇ ਵਿਚ ਪੰਜਾਬ ਦੇ ਦਲਿਤ ਲੋਕਾਂ ਨੂੰ ਨਿਸ਼ਾਨਾਂ ਬਣਾਇਆ ਜਾ ਰਿਹਾ ਹੈ, ਜਿਸ ਨੂੰ ਰੋਕਣ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਐਸ.ਸੀ. ਭਾਈਚਾਰੇ ਤੇ ਹੋ ਰਹੇ ਅੱਤਿਆਚਾਰ ਨੂੰ ਸਰਕਾਰ ਨੇ ਨੱਥ ਨਾ ਪਾਈ ਤਾਂ ਇਸ ਦਾ ਖ਼ਮਿਆਜ਼ਾ 'ਆਪ' ਨੂੰ ਆਉਣ ਵਾਲੀਆਂ ਚੋਣਾਂ ਵਿਚ ਭੁਗਤਣਾ ਪਵੇਗਾ | ਇਸ ਮੌਕੇ 'ਤੇ ਬਾਬਾ ਦਰਸ਼ਨ ਸਿੰਘ, ਬਿਕਰਮਜੀਤ ਸਿੰਘ ਖਾਲਸਾ, ਪਰਮਜੀਤ ਸਿੰਘ ਰੰਘਰੇਟਾ ਅਤੇ ਦਵਿੰਦਰਪਾਲ ਸਿੰਘ ਗਿੱਲ ਵੀ ਹਾਜ਼ਰ ਸਨ |