ਅਮਲੋਹ, 1 ਅਪ੍ਰੈਲ (ਕੇਵਲ ਸਿੰਘ)-ਅੱਜ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਦੇ ਪ੍ਰਧਾਨ ਕਰਮਜੀਤ ਸਿੰਘ ਰੰਧਾਵਾ, ਖ਼ਜ਼ਾਨਚੀ ਗੁਰਲਾਲ ਸਿੰਘ, ਸੂਬੇਦਾਰ ਕੇਵਲ ਸਿੰਘ ਅਤੇ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿਨ੍ਹਾਂ ਦਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਰਣਦੀਪ ਸਿੰਘ ਨਾਭਾ ਵਲੋਂ ਸਵਾਗਤ ਕੀਤਾ ਗਿਆ ਉੱਥੇ ਹੀ ਹਰ ਸਹਿਯੋਗ ਦਾ ਭਰੋਸਾ ਵੀ ਦਿੱਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਅੱਜ ਕਾਂਗਰਸ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣਗੇ | ਇਸ ਤੋਂ ਇਲਾਵਾ ਚਰਨਜੀਤ ਸਿੰਘ, ਪਰਮਜੀਤ ਸਿੰਘ, ਕਰਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ, ਗੁਰਮੀਤ ਸਿੰਘ ਮੱਕੂ ਵੀ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ | ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਕੌਂਸਲਰ ਗੁਰਮੀਤ ਕੌਰ, ਰੂਪ ਸਿੰਘ ਫ਼ੌਜੀ, ਗੁਰਬਚਨ ਸਿੰਘ ਕਾਹਨਪੁਰਾ, ਕੌਂਸਲਰ ਕੁਲਵਿੰਦਰ ਸਿੰਘ, ਪੂਨਮ ਜਿੰਦਲ, ਜਸਵਿੰਦਰ ਸਿੰਘ, ਬਲਜਿੰਦਰ ਘੁੱਕਰੀ, ਹੈਪੀ ਸੂਦ, ਮਹਿੰਦਰ ਪਜਨੀ, ਰਾਕੇਸ਼ ਕੁਮਾਰ ਗੋਗੀ, ਪੰਮੀ ਜਿੰਦਲ, ਹਰਦੀਪ ਬਦੇਸ਼ਾਂ, ਗੌਰਵ ਪ੍ਰਭਾਕਰ, ਗੁਰਦਿੱਤ ਸਿਵਾ, ਹਰਵਿੰਦਰ ਸਿੰਘ, ਮਾ. ਸਰਵਨ ਸਿੰਘ, ਲਵਪ੍ਰੀਤ ਕਾਹਨਪੁਰਾ, ਸੁੱਖਾ ਖੁੰਮਣਾ, ਪੀ.ਏ ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਕਾਂਗਰਸੀ ਮੌਜੂਦ ਸਨ |