20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਗੁਰੂ ਵਲੋਂ 10 ਦੀ ਤਿਆਰੀ ਲਈ ਪਿੰਡ ਰਿਆ, ਕੋਟਲਾ ਬਡਲਾ, ਬਡਲਾ ਅਤੇ ਦੁੱਲਵਾਂ 'ਚ ਕੀਤੀ ਮੀਟਿੰਗ <br/>

ਅਜੀਤ ਡੈਸਕ 02-04-2026
ਖਮਾਣੋਂ, 1 ਅਪ੍ਰੈਲ (ਜੋਗਿੰਦਰ ਪਾਲ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਦੱਸਿਆ ਕਿ ਪਾਰਟੀ ਵਲੋਂ ਹਲਕੇ ਵਿਖੇ 10 ਅਪ੍ਰੈਲ ਨੂੰ ਕੀਤੀ ਜਾਣ ਵਾਲੀ ਵਿਸ਼ਾਲ ਰੈਲੀ ਲਈ ਸਮੁੱਚੇ ਹਲਕੇ ਦੇ ਲੋਕਾਂ ਵਿਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ | ਗੁਰੂ ਨੇ ਦੱਸਿਆ ਕਿ ਇਸ ਰੈਲੀ ਨੂੰ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ | ਰੈਲੀ ਨੂੰ ਸਫ਼ਲ ਬਣਾਉਣ ਲਈ ਅੱਜ ਦਰਬਾਰਾ ਸਿੰਘ ਗੁਰੂ ਵਲੋਂ ਬਲਾਕ ਖਮਾਣੋਂ ਦੇ ਪਿੰਡਾਂ ਰਿਆ, ਕੋਟਲਾ ਬਡਲਾ, ਬਡਲਾ ਅਤੇ ਦੁੱਲਵਾਂ ਵਿਖੇ ਮੀਟਿੰਗਾਂ ਕੀਤੀਆਂ ਗਈਆਂ ਅਤੇ ਇਸ ਰੈਲੀ ਵਿਚ ਲੋਕਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਸੂਬੇ ਅੰਦਰ ਜੋ ਪੰਜਾਬ ਬਚਾਓ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਵਿਚ ਲੋਕਾਂ ਦੇ ਵੱਡੇ ਇਕੱਠ ਹੋ ਰਹੇ ਹਨ | ਜਿਸ ਤੋਂ ਇਹ ਸਪਸ਼ਟ ਹੈ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਹੋਂਦ ਵਿਚ ਆਵੇਗੀ ਅਤੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਲਿਆਂਦਾ ਜਾਵੇਗਾ | ਇਨ੍ਹਾਂ ਮੀਟਿੰਗਾਂ ਵਿਚ ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਜਸਮੇਰ ਸਿੰਘ ਬਡਲਾ ਸਾਬਕਾ ਚੇਅਰਮੈਨ, ਕੁਲਵਿੰਦਰ ਸਿੰਘ ਬਿਲਾਸਪੁਰ, ਹਰਚੰਦ ਸਿੰਘ ਮੀਰਪੁਰ, ਬਲਵਿੰਦਰ ਸਿੰਘ ਬਿੰਦੀ, ਮੇਜਰ ਸਿੰਘ ਪਨੈਚਾਂ, ਸ਼ਿੰਗਾਰਾ ਸਿੰਘ ਕੋਟਲਾ ਬਡਲਾ, ਲਖਵੀਰ ਸਿੰਘ ਲੱਖੀ, ਬਿੰਦਰ ਸਿੰਘ ਦੁੱਲਵਾਂ ਹੋਰ ਆਗੂ ਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਬਨਸਪਤੀ ਤੇ ਵਾਤਾਵਰਨ ਵਿਗਿਆਨ ਵਿਭਾਗ ਵਲੋਂ ਵਿੱਦਿਅਕ ਦੌਰਾ <br/> ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਅਮਲੋਹ ਦੇ ਪ੍ਰਧਾਨ ਤੇ ਵੱਖ-ਵੱਖ ਪਾਰਟੀਆਂ ਛੱਡ ਕੇ ਲੋਕ ਕਾਂਗਰਸ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।