20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਮਾਤਾ ਗੁਜਰੀ ਕਾਲਜ ਦੇ ਬਨਸਪਤੀ ਤੇ ਵਾਤਾਵਰਨ ਵਿਗਿਆਨ ਵਿਭਾਗ ਵਲੋਂ ਵਿੱਦਿਅਕ ਦੌਰਾ <br/>

ਅਜੀਤ ਡੈਸਕ 02-04-2026
ਫ਼ਤਹਿਗੜ੍ਹ ਸਾਹਿਬ, 1 ਅਪ੍ਰੈਲ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਬਨਸਪਤੀ ਅਤੇ ਵਾਤਾਵਰਨ ਵਿਗਿਆਨ ਵਿਭਾਗ ਵਲੋਂ ਆਪਣੇ ਵਿਦਿਆਰਥੀਆਂ ਨੂੰ ਕਸੌਲੀ, ਹਿਮਾਚਲ ਪ੍ਰਦੇਸ਼ ਵਿਖੇ ਵਿਸ਼ੇਸ਼ ਵਿੱਦਿਅਕ ਦੌਰਾ ਕਰਵਾਇਆ ਗਿਆ | ਜਿਸ ਵਿਚ ਬੀ.ਐਸ.ਸੀ. ਮੈਡੀਕਲ ਅਤੇ ਐਮ.ਐਸ.ਸੀ. ਬਾਟਨੀ ਦੇ 30 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਹਿਮਾਲਿਆ ਦੇ ਬੂਟਿਆਂ ਦੀ ਵਿਭਿੰਨਤਾ ਅਤੇ ਵਾਤਾਵਰਨ ਦੀ ਸਮਝ ਨੂੰ ਵਿਹਾਰਕ ਸਿੱਖਿਆ ਦੇ ਜ਼ਰੀਏ ਵਧਾਉਣਾ ਸੀ | ਇਸ ਦੌਰਾਨ ਵਿਦਿਆਰਥੀਆਂ ਵਲੋਂ ਕਸੌਲੀ ਦੀਆਂ ਪ੍ਰਸਿੱਧ ਥਾਵਾਂ ਜਿਵੇਂ ਸਨਸੈੱਟ ਪੁਆਇੰਟ, ਗਿਲਬਰਟ ਟ੍ਰੇਲ ਅਤੇ ਮੰਕੀ ਪੁਆਇੰਟ ਆਦਿ ਇਲਾਕਿਆਂ ਦਾ ਦੌਰਾ ਵੀ ਕੀਤਾ ਗਿਆ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੇ ਦੌਰੇ ਵਿਦਿਆਰਥੀਆਂ ਦਾ ਵਿੱਦਿਅਕ ਅਤੇ ਵਿਹਾਰਕ ਗਿਆਨ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਵੀ ਵਾਧਾ ਕਰਦੇ ਹਨ | ਬਨਸਪਤੀ ਤੇ ਵਾਤਾਵਰਨ ਵਿਭਾਗ ਦੇ ਮੁਖੀ ਡਾ. ਲਵਨੀਤ ਕੌਰ ਨੇ ਕਿਹਾ ਕਿ ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਬੂਟਿਆਂ ਸੰਬੰਧੀ ਵਿਹਾਰਕ ਗਿਆਨ ਪ੍ਰਦਾਨ ਕਰਨਾ ਅਤੇ ਇਲਾਕੇ ਦੀਆਂ ਬਨਸਪਤੀਆਂ ਤੋਂ ਜਾਣੂ ਕਰਵਾਉਣਾ ਸੀ | ਇਸ ਦੌਰੇ ਦੌਰਾਨ ਵਿਭਾਗ ਦੇ ਡਾ. ਵਿਜੈ ਸਿੰਘ ਅਤੇ ਡਾ. ਪ੍ਰਦੀਪ ਕੁਮਾਰ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ |


ਪਿਛਲੀ ਖ਼ਬਰ ਕਹਾਣੀਕਾਰ ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਿਕ ਮੰਚ ਪੰਜਾਬ ਦਾ ਗਠਨ ਅਗਲੀ ਖ਼ਬਰ ਗੁਰੂ ਵਲੋਂ 10 ਦੀ ਤਿਆਰੀ ਲਈ ਪਿੰਡ ਰਿਆ, ਕੋਟਲਾ ਬਡਲਾ, ਬਡਲਾ ਅਤੇ ਦੁੱਲਵਾਂ 'ਚ ਕੀਤੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।