23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਭਾਜਪਾ ਦੇ ਦਫ਼ਤਰ 'ਤੇ ਹਮਲਾ ਪੰਜਾਬ ਦੇ ਅਮਨ ਮਈ ਮਾਹੌਲ ਨੂੰ ਲਾਂਬੂ ਲਾਉਣ ਵਾਲਾ-ਡਾ. ਹਰਬੰਸ ਲਾਲ

ਅਜੀਤ ਡੈਸਕ 03-04-2026
ਫ਼ਤਹਿਗੜ੍ਹ ਸਾਹਿਬ, 2 ਅਪ੍ਰੈਲ (ਬਲਜਿੰਦਰ ਸਿੰਘ)-ਚੰਡੀਗੜ੍ਹ ਸਥਿਤ ਭਾਜਪਾ ਪੰਜਾਬ ਦੇ ਮੁੱਖ ਦਫ਼ਤਰ ਦੇ ਬਾਹਰ ਹੋਏ ਬੰਬ ਧਮਾਕੇ ਦੀ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਕਾਰਵਾਈ ਪੰਜਾਬ ਦੇ ਅਮਨਮਈ ਮਾਹੌਲ ਨੂੰ ਲਾਂਬੂ ਲਾਉਣ ਵਾਲੀ ਹੈ, ਜਿਸ ਨੂੰ ਭਾਜਪਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਅਮਨ ਕਾਨੂੰਨ ਵਿਵਸਥਾ ਡਾਵਾਂਡੋਲ ਹੈ, ਕਿਉਂਕਿ ਪੰਜਾਬ ਵਿਚ ਗੈਂਗਸਟਰ ਵਾਦ ਸਿਖ਼ਰਾਂ 'ਤੇ ਹੈ ਅਤੇ ਨਿੱਤ ਦਿਨ ਵਾਪਰਦੀਆਂ ਕਤਲੋਗਾਰਤ ਦੀਆਂ ਘਟਨਾਵਾਂ ਇਸ ਦੀ ਪ੍ਰਤੱਖ ਉਦਾਹਰਨ ਹਨ, ਪਰ ਭਾਜਪਾ ਫ਼ਿਰਕਾਪ੍ਰਸਤ ਲੋਕਾਂ ਨੂੰ ਪੰਜਾਬ ਵਿਚ ਅਮਨ ਸ਼ਾਂਤੀ ਨੂੰ ਕਿਸੇ ਵੀ ਕੀਮਤ 'ਤੇ ਲਾਂਬੂ ਨਹੀਂ ਲਾਉਣ ਦੇਵੇਗੀ | ਡਾ. ਹਰਬੰਸ ਲਾਲ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਦੇ ਰਾਜ ਵਿਚ ਘੁੱਟਣ ਮਹਿਸੂਸ ਕਰ ਰਿਹਾ ਹੈ ਅਤੇ ਪੰਜਾਬ ਦੇ ਲੋਕ 'ਆਪ' ਨੂੰ ਵੋਟਾਂ ਪਾ ਕੇ ਆਪਣੇ ਆਪ ਨੂੰ ਲੁੱਟਿਆ ਮਹਿਸੂਸ ਕਰ ਰਹੇ ਹਨ | ਡਾ. ਹਰਬੰਸ ਲਾਲ ਨੇ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਪੰਜਾਬ ਸਰਕਾਰ ਫ਼ੌਰੀ ਤੌਰ 'ਤੇ ਇਨ੍ਹਾਂ ਤਾਕਤਾਂ ਨੂੰ ਨੰਗਾ ਕਰੇ ਅਤੇ ਜਿਹੜੇ ਵੀ ਲੋਕ ਇਸ ਕਾਂਡ ਵਿਚ ਸ਼ਾਮਿਲ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ |
ਪਿਛਲੀ ਖ਼ਬਰ ਖਮਾਣੋਂ ਵਿਖੇ ਬਾਬਾ ਪੂਰਨਗਿਰ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਦੰਗਲ 14 ਨੂੰ ਅਗਲੀ ਖ਼ਬਰ ਗੋਬਿੰਦਗੜ੍ਹ ਨਗਰ ਕੌਂਸਲ 'ਚ ਜੜ੍ਹਾਂ ਵਾਂਗ ਜੰਮੇ ਅਫ਼ਸਰ-ਬਦਲਾਅ ਦੇ ਦਾਅਵੇ ਸਿਰਫ਼ ਕਾਗ਼ਜ਼ਾਂ ਤੱਕ ਸੀਮਿਤ?

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।