23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਬਾਬਾ ਬਾਲਕ ਨਾਥ ਦੇ ਦਰਸ਼ਨਾਂ ਲਈ ਬੱਸ ਹਿਮਾਚਲ ਲਈ ਰਵਾਨਾ

ਅਜੀਤ ਡੈਸਕ 03-04-2026
ਮੰਡੀ ਗੋਬਿੰਦਗੜ੍ਹ, 2 ਅਪ੍ਰੈਲ (ਰਾਜੇਸ਼ ਸ਼ਰਮਾ)-ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਸੰਗਤਾਂ ਨੂੰ ਬਾਬਾ ਬਾਲਕ ਨਾਥ ਦੇ ਪਵਿੱਤਰ ਦਰਸ਼ਨ ਕਰਵਾਉਣ ਲਈ ਬੱਸ ਹਿਮਾਚਲ ਪ੍ਰਦੇਸ਼ ਲਈ ਰਵਾਨਾ ਕੀਤੀ ਗਈ | ਇਸ ਮੌਕੇ ਸੰਗਤਾਂ ਵਿਚ ਵਿਸ਼ੇਸ਼ ਉਤਸ਼ਾਹ ਅਤੇ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ, ਸੰਗਤਾਂ ਨੇ ਵੱਡੇ ਉਤਸ਼ਾਹ ਨਾਲ ਯਾਤਰਾ ਦੀ ਸ਼ੁਰੂਆਤ ਕੀਤੀ ਅਤੇ ਬਾਬਾ ਜੀ ਦੇ ਜੈਕਾਰਿਆਂ ਨਾਲ ਮਾਹੌਲ ਗੂੰਜ ਉੱਠਿਆ | ਰਵਾਨਗੀ ਤੋਂ ਪਹਿਲਾਂ ਸਾਰਿਆਂ ਦੀ ਚੜ੍ਹਦੀ ਕਲਾ ਅਤੇ ਸੁਖ-ਸਮਿ੍ੱਧੀ ਲਈ ਦੁਆ ਮੰਗੀ ਗਈ | ਇਸ ਮੌਕੇ ਇਕਬਾਲ ਸਿੰਘ ਧੀਮਾਨ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਰੁਪਿੰਦਰ ਕੌਰ, ਹਰਵਿੰਦਰ ਕੌਰ, ਮਨਪ੍ਰੀਤ ਕੌਰ ਅਤੇ ਨਿਧੀ ਧੀਮਾਨ ਸਮੇਤ ਸੰਗਤਾਂ ਵੱਡੀ ਗਿਣਤੀ ਵਿਚ ਮੌਜੂਦ ਸਨ |
ਪਿਛਲੀ ਖ਼ਬਰ ਲਾਲਾ ਲਾਜਪਤ ਰਾਏ ਐਜੂਕੇਸ਼ਨਲ ਟਰੱਸਟ ਦੀ ਮੀਟਿੰਗ ਅਗਲੀ ਖ਼ਬਰ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ 'ਚ ਹਵਨ ਯੱਗ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।