20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਪਿੰਡ ਜੱਲੋਵਾਲ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

ਅਜੀਤ ਡੈਸਕ 14-04-2026
ਖਮਾਣੋਂ, 13 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਪਿੰਡ ਜੱਲੋਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਕਲੱਬ ਵਲੋਂ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦਾ 136ਵਾਂ ਜਨਮ ਦਿਹਾੜਾ ਸਰਕਾਰੀ ਮਿਡਲ ਸਕੂਲ ਵਿਖੇ ਮਨਾਇਆ ਗਿਆ | ਇਸ ਮੌਕੇ ਮਨੁੱਖੀ ਅਧਿਕਾਰ ਮੰਚ ਦੇ ਕੌਮੀ ਸਕੱਤਰ ਹਰਭਜਨ ਸਿੰਘ ਜੱਲੋਵਾਲ ਨੇ ਡਾ. ਅੰਬੇਦਕਰ ਦੇ ਜੀਵਨ ਬਾਰੇ ਚਾਨਣਾ ਪਾਇਆ | ਇਸ ਮੌਕੇ ਪਿੰਡ ਦੇ ਮਿਡਲ ਅਤੇ ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ ਨੂੰ ਹਰ ਸਾਲ ਦੀ ਤਰ੍ਹਾਂ ਨਸੀਬ ਸਿੰਘ ਸਾਬਕਾ ਖ਼ਜ਼ਾਨਾ ਅਫ਼ਸਰ ਦੇ ਪਰਿਵਾਰ ਵਲੋਂ ਸਟੇਸ਼ਨਰੀ ਵੀ ਵੰਡੀ ਗਈ | ਇਸ ਮੌਕੇ ਸਕੂਲ ਵਲੋਂ ਨਸੀਬ ਸਿੰਘ ਦੇ ਪਰਿਵਾਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਸਕੂਲ ਅਧਿਆਪਕਾ ਕਰਮਪ੍ਰੀਤ ਕੌਰ, ਸਰਬਜੀਤ ਕੌਰ, ਅਨੰਤ ਕੁਮਾਰੀ, ਰੀਤ ਕਮਲ, ਦਲਵੀਰ ਕੌਰ, ਨਸੀਬ ਸਿੰਘ ਸਾਬਕਾ ਖ਼ਜ਼ਾਨਾ ਅਫ਼ਸਰ, ਹਰਭਜਨ ਸਿੰਘ ਜੱਲੋਵਾਲ ਲੋਕ ਗਾਇਕ, ਜਰਨੈਲ ਸਿੰਘ, ਰਵਿੰਦਰ ਸਿੰਘ, ਜਸ਼ਨਦੀਪ ਸਿੰਘ, ਕਮਲਜੀਤ ਕੌਰ ਐਚ.ਟੀ., ਗੁਰਲੀਨ ਕੌਰ, ਰਾਜ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਦਿੱਲੀ ਤੋਂ ਚੱਲਣ ਵਾਲੀ 'ਆਪ' ਸਰਕਾਰ ਨੂੰ ਪੰਜਾਬੀ 2027 'ਚ ਚੱਲਦਾ ਕਰਨਗੇ-ਭੁੱਟਾ ਅਗਲੀ ਖ਼ਬਰ ਪੀ.ਐਮ. ਸ੍ਰੀ ਕੰਨਿਆ ਸਕੂਲ ਅਮਲੋਹ ਦੀ ਮੈਰਿਟ 'ਚ ਆਈ ਵਿਦਿਆਰਥਣ ਅੰਸ਼ੂ ਕੁਮਾਰੀ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਨਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।