20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਖਮਾਣੋਂ ਦੇ ਨੌਜਵਾਨ ਡਾ. ਬਿਕਰਮਜੀਤ ਸਿੰਘ ਨੇ ਸਿੱਖਿਆ ਖੇਤਰ 'ਚ ਇਕ ਹੋਰ ਨਾਮਣਾ ਖੱਟਿਆ

ਅਜੀਤ ਡੈਸਕ 14-04-2026
ਖਮਾਣੋਂ, 13 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਸਿੱਖਿਆ ਦੇ ਖੇਤਰ ਵਿਚ ਇਕ ਮਹੱਤਵਪੂਰਨ ਉਪਲੱਬਧੀ ਹਾਸਲ ਕਰਦੇ ਹੋਏ ਡਾ. ਬਿਕਰਮਜੀਤ ਸਿੰਘ ਪੁੱਤਰ ਸੂਬੇਦਾਰ ਮੇਜਰ ਹਰਚੰਦ ਸਿੰਘ ਮਨੈਲਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਆਯੋਜਿਤ ਕਨਵੋਕੇਸ਼ਨ ਸਮਾਰੋਹ ਦੌਰਾਨ ਕਾਨੂੰਨ (ਲਾਅ) ਵਿਚ ਪੀ.ਐਚ.ਡੀ. ਦੀ ਡਿਗਰੀ ਨਾਲ ਸਨਮਾਨਿਤ ਕੀਤਾ ਗਿਆ | ਇਹ ਡਿਗਰੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਪ੍ਰਦਾਨ ਕੀਤੀ ਗਈ | ਇਸ ਮੌਕੇ ਯੂਨੀਵਰਸਿਟੀ ਦੇ ਉੱਚ ਅਧਿਕਾਰੀ, ਪ੍ਰੋਫ਼ੈਸਰ ਅਤੇ ਕਈ ਪ੍ਰਸਿੱਧ ਹਸਤੀਆਂ ਵੀ ਹਾਜ਼ਰ ਸਨ | ਡਾ. ਬਿਕਰਮਜੀਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਲਗਨ, ਮਿਹਨਤ ਅਤੇ ਪਰਿਵਾਰ ਦੇ ਅਟੁੱਟ ਸਹਿਯੋਗ ਦਾ ਨਤੀਜਾ ਹੈ |
ਪਿਛਲੀ ਖ਼ਬਰ ਸ਼ਾਰਪ ਮਾਡਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਜੀ.ਪੀ.ਐੱਸ.'ਚ ਮਾਵਾਂ ਲਈ ਬੈਡਮਿੰਟਨ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।