20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ 'ਚ ਭਾਰੀ ਰੋਸ-ਜਗਵਿੰਦਰ ਰੈਹਿਲ

ਅਜੀਤ ਡੈਸਕ 14-04-2026
ਅਮਲੋਹ, 13 ਅਪ੍ਰੈਲ (ਕੇਵਲ ਸਿੰਘ)-ਆੜ੍ਹਤੀਆ ਐਸੋਸੀਏਸ਼ਨ ਅਮਲੋਹ ਦੇ ਸਾਬਕਾ ਪ੍ਰਧਾਨ ਜਗਵਿੰਦਰ ਸਿੰਘ ਰੈਹਿਲ ਨੇ ਆੜ੍ਹਤੀਆਂ ਨਾਲ ਮੀਟਿੰਗ ਕਰਕੇ ਕਣਕ ਦੀ ਫ਼ਸਲ ਦੀ ਖ਼ਰੀਦ ਨਾ ਹੋਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਅਹਿਮ ਫ਼ੈਸਲੇ ਲਏ ਗਏ | ਇਸ ਮੌਕੇ ਜਗਵਿੰਦਰ ਸਿੰਘ ਰੈਹਿਲ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਨਹੀਂ ਹੋ ਰਹੀ, ਜਿਸ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਸਰਕਾਰ ਦੇ ਫ਼ਸਲ ਖ਼ਰੀਦਣ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ | ਉਨ੍ਹਾਂ ਦੱਸਿਆ ਕਿ ਅਮਲੋਹ ਮੰਡੀ ਵਿਚ ਕਾਫ਼ੀ ਮਾਤਰਾ ਵਿਚ ਕਣਕ ਆ ਚੁੱਕੀ ਹੈ ਅਤੇ ਜੇਕਰ ਇਹੋ ਹਾਲ ਰਿਹਾ ਤਾਂ ਫ਼ਸਲ ਸੁੱਟਣ ਲਈ ਜਗ੍ਹਾ ਘੱਟ ਪੈ ਸਕਦੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਬੋਲੀ ਨਹੀਂ ਹੋਈ, ਜਿਸ ਨਾਲ ਕਿਸਾਨਾਂ ਅਤੇ ਆੜ੍ਹਤੀਆਂ ਵਿਚ ਨਾਰਾਜ਼ਗੀ ਵਧ ਰਹੀ ਹੈ | ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਬੋਲੀ ਸ਼ੁਰੂ ਨਾ ਕੀਤੀ ਗਈ ਤਾਂ ਕਿਸਾਨਾਂ ਨੂੰ ਨਾਲ ਲੈ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਆੜ੍ਹਤੀਏ ਮੌਜੂਦ ਸਨ |
ਪਿਛਲੀ ਖ਼ਬਰ ਭੀਮ ਐਪ ਦੀ 'ਮਾਹੀ ਵੇ' ਮੁਹਿੰਮ: ਸੁਰੱਖਿਅਤ ਤੇ ਸੌਖਾ ਡਿਜੀਟਲ ਭੁਗਤਾਨ ਹੁਣ ਹੋਵੇਗਾ ਆਸਾਨ <br/> ਅਗਲੀ ਖ਼ਬਰ ਸੀਨੀਅਰ ਭਾਜਪਾ ਆਗੂ ਟਿੱਕਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨਾਲ ਕੀਤੀ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।