22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੰਜਾਬ ਦੇ ਲੋਕ ਉਤਾਵਲੇ-ਡਾ. ਜਸਵੰਤ, ਰੇਸ਼ਮ ਵਿਰਕ

ਅਜੀਤ ਡੈਸਕ 14-04-2026
ਅਮਲੋਹ, 13 ਅਪ੍ਰੈਲ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਅੰਦਰ ਕੀਤੀਆਂ ਜਾ ਰਹੀਆਂ 'ਪੰਜਾਬ ਬਚਾਓ' ਰੈਲੀਆਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਹੁਣ ਪੰਜਾਬ ਦੇ ਲੋਕ 2027 ਵਿਚ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਸੁਕ ਨਜ਼ਰ ਆ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਡਾ. ਜਸਵੰਤ ਸਿੰਘ ਅਲਾਦਾਦਪੁਰ ਅਤੇ ਸੀਨੀਅਰ ਯੂਥ ਅਕਾਲੀ ਆਗੂ ਰੇਸ਼ਮ ਸਿੰਘ ਵਿਰਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਹੋ ਰਹੀਆਂ ਰੈਲੀਆਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀ ਸ਼ਮੂਲੀਅਤ ਇਹ ਸਾਬਤ ਕਰ ਰਹੀ ਹੈ ਕਿ ਲੋਕ ਮੌਜੂਦਾ ਸਰਕਾਰ ਤੋਂ ਨਿਰਾਸ਼ ਹਨ ਅਤੇ ਬਦਲਾਅ ਦੀ ਉਮੀਦ ਰੱਖਦੇ ਹਨ | ਉਨ੍ਹਾਂ ਦੱਸਿਆ ਕਿ ਹਲਕਾ ਅਮਲੋਹ ਅੰਦਰ ਵੀ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ, ਜਿਸ ਸਦਕਾ ਪਾਰਟੀ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋ ਰਹੀ ਹੈ ਅਤੇ ਵਰਕਰਾਂ ਵਿਚ ਵੀ ਨਵਾਂ ਜੋਸ਼ ਵੇਖਣ ਨੂੰ ਮਿਲ ਰਿਹਾ ਹੈ |
ਪਿਛਲੀ ਖ਼ਬਰ ਸਰਕਾਰੀ ਸਕੂਲ ਵਜ਼ੀਦਪੁਰ-ਨੌਗਾਵਾਂ ਦੇ ਗੁਰਜੋਤ ਸਿੰਘ ਨੇ ਮੈਰਿਟ 'ਚ 16ਵਾਂ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਰੈਲੀਆਂ ਨੇ ਵਿਰੋਧੀਆਂ ਦੀ ਨੀਂਦ ਉਡਾਈ-ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।