11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡਾ. ਅੰਬੇਡਕਰ ਨੇ ਸੰਵਿਧਾਨ ਰਾਹੀਂ ਦੇਸ਼ 'ਚੋਂ ਜਾਤ-ਪਾਤ ਦੇ ਵਿਤਕਰੇ ਨੂੰ ਖ਼ਤਮ ਕਰਕੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ-ਡਾ. ਹਰਬੰਸ ਲਾਲ

ਅਜੀਤ ਡੈਸਕ 15-04-2026
ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੀ ਅਗਵਾਈ ਹੇਠ ਹਮਾਯੂੰਪੁਰ ਸਰਹਿੰਦ ਵਿਖੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ 136ਵਾਂ ਜਨਮ ਦਿਵਸ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਡਾ. ਹਰਬੰਸ ਲਾਲ ਨੇ ਕਿਹਾ ਕਿ ਭੀਮ ਰਾਓ ਅੰਬੇਡਕਰ ਜੀ ਨੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਅਜਿਹਾ ਸੰਵਿਧਾਨ ਸਾਡੇ ਦੇਸ਼ ਨੂੰ ਦਿੱਤਾ, ਜਿਸ ਰਾਹੀਂ ਉਨ੍ਹਾਂ ਨੇ ਦੇਸ਼ ਅੰਦਰੋਂ ਜਾਤ-ਪਾਤ ਦੇ ਵਿਤਕਰੇ ਨੂੰ ਖ਼ਤਮ ਕਰਕੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹੋਏ ਭਾਰਤ ਨੂੰ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼ ਬਣਾਇਆ | ਇਸ ਮੌਕੇ ਡਾ. ਹਰਬੰਸ ਲਾਲ ਨੇ ਡਾ. ਅੰਬੇਡਕਰ ਦੇ ਤਸਵੀਰ ਨੂੰ ਫੁੱਲ੍ਹ ਮਾਲਾਵਾਂ ਪਹਿਨਾ ਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ | ਸਮਾਗਮ ਵਿਚ ਜਗਵੀਰ ਸਿੰਘ ਤਰਖੇੜੀ, ਮਨਪ੍ਰੀਤ ਸਿੰਘ ਖਾਲਸਾ, ਸੁਰਿੰਦਰ ਕੌਰ, ਦਲੇਰ ਸਿੰਘ ਖਾਲਸਾ, ਗੁਰਤੇਜ ਸਿੰਘ ਭਾਗਨਪੁਰ, ਕਿਰਨ ਸ਼ਰਮਾ, ਤਰਲੋਕ ਸਿੰਘ ਬਾਜਵਾ, ਸ਼ਸ਼ੀ ਉੱਪਲ ਸਰਹਿੰਦ, ਗੁਰਦੇਵ ਸਿੰਘ ਡੇਰਾ ਮੀਰ ਮੀਰਾ, ਦਰਸ਼ਨ ਸਿੰਘ ਕੋਟਲਾ ਬਜਵਾੜਾ, ਮਨਜੀਤ ਸਿੰਘ ਜੰਡਾਲੀ, ਗੁਰਦੀਪ ਸਿੰਘ ਭਾਗਨਪੁਰ, ਰਜਿੰਦਰ ਕੌਰ, ਅਮਨ ਦੇਦੜਾਂ, ਵਿਪਨ ਵਰਮਾ, ਸਰਦਾਰਾ ਸਿੰਘ, ਮਨਜੀਤ ਸਿੰਘ ਬੰਟੀ, ਗੁਰਪ੍ਰੀਤ ਸਿੰਘ ਬੱਦੋਵਾਲ, ਅਮਰਜੀਤ ਸਿੰਘ ਗਿੱਲ, ਸੰਤ ਸਿੰਘ ਸੋਹਲ, ਸੁਰਜੀਤ ਸਿੰਘ ਚੀਮਾ, ਲਖਵੀਰ ਸਿੰਘ ਬਸੰਤਪੁਰਾ, ਬਾਲ ਕਿ੍ਹਸ਼ਨ ਬਰਾਸ, ਗਗਨਦੀਪ ਕੌਰ, ਡਾ. ਸੋਮਨਾਥ ਸਰਹਿੰਦ, ਮਨਜੀਤ ਸਿੰਘ, ਬਲਬੀਰ ਸਿੰਘ, ਜਸਪਾਲ ਸਿੰਘ ਸੈਫਲਪੁਰ, ਜੀਤ ਸਿੰਘ ਰਾਮਗੜ੍ਹ, ਅੰਮਿ੍ਤਪਾਲ ਸਿੰਘ ਬਾੜਾ , ਈਸ਼ਰ ਸਿੰਘ ਬਲ੍ਹਾੜੀ ਕਲਾਂ ਅਤੇ ਪੰਜਾਬੀ ਗਾਇਕ ਮਹਿੰਦਰ ਸਿੰਘ ਮਿੰਦੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰ ਕਣਕ ਦੀ ਖ਼ਰੀਦ ਵਿਚ ਤੇਜ਼ੀ ਲਿਆਵੇ-ਪ੍ਰਵੀਨ ਰਾਣਾ ਅਗਲੀ ਖ਼ਬਰ ਗੜੇਮਾਰੀ ਪ੍ਰਭਾਵਿਤ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ-ਮਨੈਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।