11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸੰਗਰਾਂਦ ਮੌਕੇ ਡੇਰਾ ਬਾਬਾ ਬੁੱਧਦਾਸ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 15-04-2026
ਬਸੀ ਪਠਾਣਾਂ, 14 ਅਪ੍ਰੈਲ (ਐਚ.ਐਸ.ਗੌਤਮ)-ਵਿਸਾਖ ਮਹੀਨੇ ਦੀ ਸੰਗਰਾਂਦ ਮੌਕੇ ਡੇਰਾ ਬਾਬਾ ਬੁੱਧਦਾਸ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਡੇਰੇ ਦੇ ਮਹੰਤ ਡਾ. ਆਫ਼ਤਾਬ ਸਿੰਘ ਨੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਇਮਾਨਦਾਰ ਅਤੇ ਮਿਹਨਤੀ ਨਾਗਰਿਕ ਬਣਨ ਦੀ ਸਿੱਖ ਦੇ ਨਾਲ-ਨਾਲ ਚੰਗੇ ਸੰਸਕਾਰ ਦੇਣ ਲਈ ਧਾਰਮਿਕ ਸਮਾਗਮਾਂ ਵਿਚ ਹਿੱਸਾ ਲੈਣ ਲਈ ਪੇ੍ਰਰਿਤ ਕਰਨਾ ਚਾਹੀਦਾ ਹੈ | ਉਨ੍ਹਾਂ ਸਮੂਹ ਸੰਗਤ ਤੇ ਇਲਾਕਾ ਨਿਵਾਸੀਆਂ ਨੂੰ ਵਿਸਾਖੀ ਦੀ ਵਧਾਈ ਵੀ ਦਿੱਤੀ | ਇਸ ਮੌਕੇ ਮੁੱਖ ਸੇਵਕਾ ਰੇਨੂ ਸ਼ਰਮਾ ਵਲੋਂ ਭਗਵਾਨ ਦਾ ਗੁਣਗਾਨ ਵੀ ਕੀਤਾ ਗਿਆ ਅਤੇ ਸੰਗਤਾਂ ਲਈ ਭੰਡਾਰਾ ਲਗਾਇਆ ਗਿਆ | ਇਸ ਮੌਕੇ ਹਰਚੰਦ ਸਿੰਘ ਡੂਮਛੇੜੀ, ਕਰਨੈਲ ਸਿੰਘ, ਸਵਰਣ ਸਿੰਘ ਬੈਦਵਾਨ, ਰੁਪਿੰਦਰ ਸੁਰਜਨ, ਗੁਰਸ਼ੇਰ ਸਿੰਘ, ਪਿਆਰਾ ਸਿੰਘ, ਸੁੱਖਾ ਬਾਜਵਾ, ਕੁਲਵਿੰਦਰ ਸਿੰਘ, ਤਿ੍ਲੋਕ ਬਾਜਵਾ, ਦੀਦਾਰ ਸਿੰਘ, ਗੁਰਨਾਮ ਕੌਰ, ਰਾਧਾ ਰਾਣੀ, ਅਸ਼ੋਕ ਧੀਮਾਨ, ਅੰਮਿ੍ਤ ਬਾਜਵਾ, ਜ਼ੋਰਾ ਸਿੰਘ, ਨਵਦੀਪ ਸਿੰਘ ਅਤੇ ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਲਾਕ ਕਾਂਗਰਸ ਨੇ ਡਾ. ਅੰਬੇਡਕਰ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਉਤਸ਼ਾਹ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।