11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਬਲਾਕ ਕਾਂਗਰਸ ਨੇ ਡਾ. ਅੰਬੇਡਕਰ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 15-04-2026
ਮੰਡੀ ਗੋਬਿੰਦਗੜ੍ਹ, 14 ਅਪ੍ਰੈਲ (ਇਕਬਾਲਦੀਪ ਸੰਧੂ)-ਸੰਵਿਧਾਨ ਦੇ ਰਚੇਤਾ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮੌਕੇ ਅੱਜ ਬਲਾਕ ਕਾਂਗਰਸ ਦਫ਼ਤਰ ਮੰਡੀ ਗੋਬਿੰਦਗੜ੍ਹ ਵਿਖੇ ਬਲਾਕ ਪ੍ਰਧਾਨ ਸੰਜੀਵ ਦੱਤਾ ਦੀ ਪ੍ਰਧਾਨਗੀ ਹੇਠ ਸਮਾਰੋਹ ਆਯੋਜਿਤ ਕੀਤਾ ਗਿਆ | ਇਸ ਮੌਕੇ ਡਾ. ਅੰਬੇਡਕਰ ਦੀ ਤਸਵੀਰ ਅੱਗੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਆਗੂਆਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਨੇ ਦੇਸ਼ ਨੂੰ ਸੰਵਿਧਾਨ ਦੇ ਕੇ ਸਮਾਜ ਦੇ ਹਰ ਵਰਗ ਨੂੰ ਬਰਾਬਰੀ ਦੇ ਹੱਕ ਦਿੱਤੇ ਅਤੇ ਉਨ੍ਹਾਂ ਦੀ ਸੋਚ ਅੱਜ ਵੀ ਪੇ੍ਰਰਨਾ ਦਾ ਸ੍ਰੋਤ ਹੈ | ਸਮਾਗਮ ਦੇ ਅੰਤ ਵਿਚ ਸਾਰੇ ਹਾਜ਼ਰੀਨਾਂ ਨੇ ਬਾਬਾ ਸਾਹਿਬ ਦੇ ਆਦਰਸ਼ਾਂ 'ਤੇ ਚੱਲਣ ਦਾ ਸੰਕਲਪ ਲਿਆ | ਸਮਾਗਮ ਵਿਚ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਸਾਬਕਾ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਬਲਾਕ ਪ੍ਰਧਾਨ ਸੰਜੀਵ ਦੱਤਾ, ਕੌਂਸਲਰ ਰਜਿੰਦਰ ਬਿੱਟੂ, ਰਣਜੀਤ ਸਿੰਘ ਅੰਬੇਮਾਜਰਾ, ਸਾਬਕਾ ਕੌਂਸਲ ਪ੍ਰਧਾਨ ਜਗਮੀਤ ਸਿੰਘ ਸਹੋਤਾ, ਪ੍ਰਦੇਸ਼ ਕਮੇਟੀ ਮੈਂਬਰ ਡਾ. ਮਨਮੋਹਨ ਕੌਸ਼ਲ, ਰਾਮ ਕੇਵਲ ਯਾਦਵ, ਕੌਂਸਲਰ ਅਰਵਿੰਦ ਸਿੰਗਲਾ, ਕਮਲ ਸਿੰਘ ਬਾਜਵਾ, ਦਿਨੇਸ਼ ਸਿੰਘੀ, ਜੈਦੀਪ ਸਿੰਘ, ਹਰਵਿੰਦਰ ਸਿੰਘ ਖਾਲਸਾ, ਆਨੰਦ ਪਨੇਸਰ, ਕਾਲਾ ਜੱਸੜਾਂ, ਪੂਨਮ ਗੋਸਾਈ, ਸ਼ਸ਼ੀ ਸ਼ਰਮਾ, ਬਿਮਲ ਗੁਪਤਾ, ਨੀਰਜ ਜਲੂਰੀਆ, ਕਿ੍ਸ਼ਨ ਯਾਦਵ, ਰਣਜੀਤ ਸਿੰਘ ਘੋਲਾ, ਵਿਨੇ ਸ਼ਰਮਾ, ਸੱਤਿਆ ਰਾਣੀ, ਨਵਜੀਤ ਸਿੰਘ ਸਿੱਧੂ, ਜਸਦੀਪ ਸਿੰਘ ਕੰਗ ਅਤੇ ਅਲੀ ਬਾਦਸ਼ਾਹ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਨੇ 'ਵਿਸਾਖੀ ਵਰਦਾਨ' ਸਕਾਲਰਸ਼ਿਪ ਸਕੀਮ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਸੰਗਰਾਂਦ ਮੌਕੇ ਡੇਰਾ ਬਾਬਾ ਬੁੱਧਦਾਸ ਵਿਖੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।