11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਖਮਾਣੋਂ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 15-04-2026
ਖਮਾਣੋਂ, 14 ਅਪ੍ਰੈਲ (ਜੋਗਿੰਦਰ ਪਾਲ)-ਗੁਰਦੁਆਰਾ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰਬੰਧਕ ਕਮੇਟੀ ਦੇ ਮੁੱਖ ਸਲਾਹਕਾਰ ਦਿਲਬਾਰਾ ਸਿੰਘ ਨੇ ਦੱਸਿਆ ਕਿ ਇਹ ਪਵਿੱਤਰ ਦਿਹਾੜਾ ਅਖੰਡ ਪਾਠਾਂ ਦੀ ਲੜੀ ਦੇ 108ਵੇਂ ਦੋ ਅਖੰਡ ਪਾਠ ਸਾਹਿਬ ਦੇ ਭੋਗ ਦੀ ਸੰਪੂਰਨਤਾ ਨਾਲ ਮਨਾਇਆ ਗਿਆ | ਇਹ ਅਖੰਡ ਪਾਠ ਸਾਹਿਬ ਦੇ ਭੋਗ ਦਰਸ਼ਨ ਸਿੰਘ ਲੁਹਾਰ ਮਾਜਰਾ ਅਤੇ ਬਲਜੀਤ ਸਿੰਘ ਤੇ ਉਨ੍ਹਾਂ ਦੀ ਕੈਨੇਡਾ ਨਿਵਾਸੀ ਬੀਬੀ ਲਖਵਿੰਦਰ ਕੌਰ ਨੇ ਸੰਗਤਾਂ ਦੇ ਸਹਿਯੋਗ ਨਾਲ ਪਾਏ | ਇਸ ਮੌਕੇ ਭਾਈ ਗੁਰਨਾਮ ਸਿੰਘ ਰਾਣਵਾਂ ਵਾਲਿਆਂ ਵਲੋਂ ਗੁਰਬਾਣੀ ਕੀਰਤਨ ਨਾਲ ਵਿਸਥਾਰ ਪੂਰਵਕ ਖਾਲਸੇ ਦੇ ਜਨਮ ਦਿਹਾੜੇ ਅਤੇ ਵਿਸਾਖ ਮਹੀਨੇ ਦੀ ਮਹੱਤਤਾ ਸੰਗਤਾਂ ਨਾਲ ਸਾਂਝੀ ਕੀਤੀ ਗਈ | ਗਿਆਨੀ ਗੁਰਮੇਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਸਮਾਗਮ ਦੌਰਾਨ ਛੋਟੇ ਬੱਚਿਆਂ ਨੇ ਸਤਿਕਾਰ ਨਾਲ ਖਾਲਸਾ ਪੰਥ ਦੇ ਜਨਮ ਦਿਹਾੜੇ 'ਤੇ ਕਵਿਤਾਵਾਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ | ਪ੍ਰਬੰਧਕ ਕਮੇਟੀ ਵਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ ਅਤੇ ਗੁਰੂ ਘਰ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ, ਇਸ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ |
ਪਿਛਲੀ ਖ਼ਬਰ ਲੇਬਰ ਚੌਂਕ ਬਸੀ ਪਠਾਣਾਂ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਨੇ 'ਵਿਸਾਖੀ ਵਰਦਾਨ' ਸਕਾਲਰਸ਼ਿਪ ਸਕੀਮ ਦੀ ਕੀਤੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।