11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਲੇਬਰ ਚੌਂਕ ਬਸੀ ਪਠਾਣਾਂ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

ਅਜੀਤ ਡੈਸਕ 15-04-2026
ਬਸੀ ਪਠਾਣਾਂ, 14 ਅਪ੍ਰੈਲ (ਐਚ.ਐਸ.ਗੌਤਮ)-ਕਾਂਗਰਸ ਪਾਰਟੀ ਐਸ.ਸੀ. ਵਿੰਗ ਦੇ ਜ਼ਿਲ੍ਹਾ ਚੇਅਰਮੈਨ ਬਲਬੀਰ ਸਿੰਘ ਵਲੋਂ ਲੇਬਰ ਚੌਂਕ ਬਸੀ ਪਠਾਣਾਂ ਵਿਖੇ ਮਜ਼ਦੂਰਾਂ ਦੇ ਨਾਲ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਬਲਬੀਰ ਸਿੰਘ ਨੇ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮਜ਼ਦੂਰਾਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਅਤੇ ਲੱਡੂ ਵੰਡੇ | ਇਸ ਮੌਕੇ ਬਲਬੀਰ ਸਿੰਘ ਨੇ ਕਿਹਾ ਕਿ ਡਾ. ਅੰਬੇਡਕਰ ਪ੍ਰਸਿੱਧ ਕਾਨੂੰਨ ਸ਼ਾਸਤਰੀ, ਅਰਥ ਸ਼ਾਸਤਰੀ ਅਤੇ ਸਮਾਜ ਸੁਧਾਰਕ ਸਨ, ਜਿਨ੍ਹਾਂ ਵਲੋਂ ਕੀਤੇ ਗਏ ਸੰਵਿਧਾਨ ਦੇ ਨਿਰਮਾਣ ਸਦਕਾ ਅੱਜ ਭਾਰਤ ਨੂੰ ਦੁਨੀਆ ਦੇ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਹੋਣ ਦਾ ਮਾਣ ਪ੍ਰਾਪਤ ਹੈ | ਇਸ ਮੌਕੇ ਕੁਲਵੰਤ ਸਿੰਘ ਢਿੱਲੋਂ ਉਪ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਸੁਰਜੀਤ ਸਿੰਘ, ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਹਜ਼ਾਰਾ ਸਿੰਘ ਸਾਬਕਾ ਸਰਪੰਚ, ਤਮਸੀਰ ਮੁਹੰਮਦ, ਰਣਜੀਤ ਸਿੰਘ ਪ੍ਰਧਾਨ ਲੇਬਰ ਯੂਨੀਅਨ, ਕਾਕਾ ਸਿੰਘ ਮਿਸਤਰੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ, ਹਰਮਿੰਦਰ ਸਿੰਘ, ਚਰਨ ਸਿੰਘ, ਬੇਅੰਤ ਸਿੰਘ, ਲਾਭ ਸਿੰਘ ਅਤੇ ਕੁਲਵੰਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੈਫਰਨ ਸਿਟੀ ਸਕੂਲ ਵਿਚ ਵਿਸਾਖੀ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਖਮਾਣੋਂ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।