11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਪਾਈਨ ਗਰੋਵ ਕਾਲਜ 'ਚ ਵਿਸਾਖੀ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ

ਅਜੀਤ ਡੈਸਕ 15-04-2026
ਬਸੀ ਪਠਾਣਾਂ, 14 ਅਪ੍ਰੈਲ (ਪੱਤਰ ਪ੍ਰੇਰਕ)-ਪਾਈਨ ਗਰੋਵ ਕਾਲਜ ਵਿਚ ਐਨ.ਐਨ.ਐਸ ਅਤੇ ਕਮਿਊਨਿਟੀ ਸਰਵਿਸ ਵਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਡਾਇਰੈਕਟਰ ਪਾਈਨ ਗਰੋਵ ਗਰੁੱਪ ਆਫ਼ ਇੰਸਟੀਚਿਊਟਸ ਵੀਨਾ ਕੌਸ਼ਲ, ਚੇਅਰਮੈਨ ਵਿਜੇ ਕੌਸ਼ਲ, ਪ੍ਰਬੰਧਕ ਮੈਂਬਰਾਂ, ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ | ਵਿਜੇ ਕੁਮਾਰ ਕੌਸ਼ਲ ਤੇ ਵੀਨਾ ਕੌਸ਼ਲ ਨੇ ਕਿਹਾ ਕਿ ਵਿਸਾਖੀ ਸਿੱਖ ਧਰਮ ਦਾ ਮਹੱਤਵਪੂਰਨ ਤਿਉਹਾਰ ਹੈ | 1699 ਵਿਚ ਇਸੇ ਦਿਨ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਅਤੇ ਸਿੱਖ ਕੌਮ ਨੂੰ ਨਵੀਂ ਪਹਿਚਾਣ ਬਖ਼ਸ਼ੀ ਸੀ | ਇਸ ਤੋਂ ਇਲਾਵਾ ਵਿਸਾਖੀ ਕਿਸਾਨਾਂ ਲਈ ਵੀ ਖ਼ੁਸ਼ਹਾਲੀ ਦਾ ਤਿਉਹਾਰ ਹੈ | ਨਵੀਂ ਫ਼ਸਲ ਘਰ ਆਉਣ 'ਤੇ ਲੋਕ ਖ਼ੁਸ਼ੀਆਂ ਮਨਾਉਂਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੇ ਇਤਿਹਾਸਿਕ, ਧਾਰਮਿਕ ਤੇ ਸਭਿਆਚਾਰਕ ਮਹੱਤਵ ਨੂੰ ਸਮਝਣ ਅਤੇ ਆਪਣੇ ਜੀਵਨ ਵਿਚ ਚੰਗੀਆਂ ਕਦਰਾਂ, ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਰਬੱਤ ਦੇ ਭਲੇ ਲਈ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ ਅਤੇ ਚਾਹ ਦਾ ਲੰਗਰ ਅਤੁੱਟ ਵਰਤਿਆ | ਇਸ ਮੌਕੇ ਸਹਾਇਕ ਪ੍ਰੋਫ਼ੈਸਰ ਗੀਤਾ ਬਾਲਾ, ਪਵਨਦੀਪ ਕੌਰ, ਆਮਨਾ ਅਖਤਰ, ਕੁਲਦੀਪ ਕੌਰ, ਰਵਿੰਦਰ ਸਿੰਘ, ਸੁਨੀਲ ਕੁਮਾਰ, ਅਮਨਪ੍ਰੀਤ ਕੌਰ, ਰਵਿੰਦਰ ਕੌਰ, ਹਰਪ੍ਰੀਤ ਸਿੰਘ, ਸਤਨਾਮ ਸਿੰਘ, ਅੰਮਿ੍ਤਪਾਲ ਕੌਰ, ਤਰਸੇਮ, ਅਸ਼ੋਕ ਕੁਮਾਰ ਅਤੇ ਮਨਪ੍ਰੀਤ ਕੌਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਕਿਸ਼ੋਰੀ ਲਾਲ ਗਾਬਾ ਬਲਾਕ ਕਾਂਗਰਸ (ਸ਼ਹਿਰੀ) ਖਮਾਣੋਂ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸੈਫਰਨ ਸਿਟੀ ਸਕੂਲ ਵਿਚ ਵਿਸਾਖੀ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।