ਖਮਾਣੋਂ, 14 ਅਪ੍ਰੈਲ (ਜੋਗਿੰਦਰ ਪਾਲ)-ਕਿਸ਼ੋਰੀ ਲਾਲ ਗਾਬਾ ਨੂੰ ਬਲਾਕ ਕਾਂਗਰਸ ਖਮਾਣੋਂ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਡਾ. ਅਮਰ ਸਿੰਘ ਸੰਸਦ ਮੈਂਬਰ ਫ਼ਤਹਿਗੜ੍ਹ ਸਾਹਿਬ ਅਤੇ ਸੁਰਿੰਦਰ ਸਿੰਘ ਰਾਮਗੜ੍ਹ ਜ਼ਿਲ੍ਹਾ ਪ੍ਰਧਾਨ ਵਲੋਂ ਦਿੱਤਾ ਗਿਆ | ਗਾਬਾ ਨੇ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ ਅਤੇ ਸ਼ਹਿਰ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਯਤਨ ਕਰਨਗੇ | ਇਸ ਮੌਕੇ ਬਲਾਕ ਕਾਂਗਰਸ ਖਮਾਣੋਂ ਦੇ ਪ੍ਰਧਾਨ ਸਰਬਜੀਤ ਸਿੰਘ ਜੀਤੀ ਅਤੇ ਡਾ. ਨਰੇਸ਼ ਚੌਹਾਨ ਸਾਬਕਾ ਐਸ.ਐਮ.ਓ. ਦੀ ਮਿਹਨਤ ਸਦਕਾ ਖਮਾਣੋਂ ਸ਼ਹਿਰ ਦੇ ਕਈ ਵਿਅਕਤੀ ਕਾਂਗਰਸ 'ਚ ਸ਼ਾਮਿਲ ਹੋਏ, ਜਿਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਡਾ. ਅਮਰ ਸਿੰਘ ਅਤੇ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਪਾਰਟੀ ਵਿਚ ਹਰ ਵਰਕਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ | ਇਸ ਮੌਕੇ ਸੀਨੀਅਰ ਆਗੂ ਐਡਵੋਕੇਟ ਹਰਨੇਕ ਸਿੰਘ ਦੀਵਾਨਾ, ਕਮਾਡੈਂਟ ਪ੍ਰੀਤਮ ਸਿੰਘ ਬਾਜਵਾ, ਹਰਬੰਸ ਸਿੰਘ ਪੰਧੇਰ, ਡਾ. ਨਰੇਸ਼ ਚੌਹਾਨ, ਸਾਧਾ ਸਿੰਘ ਗਿੱਲ, ਨੰਬਰਦਾਰ ਨੱਥੂ ਰਾਮ ਨੰਗਲਾਂ ਜ਼ਿਲ੍ਹਾ ਮੀਤ ਪ੍ਰਧਾਨ, ਡਾ. ਅਮਰਜੀਤ ਸੋਹਲ ਸਾਬਕਾ ਪ੍ਰਧਾਨ ਨਗਰ ਪੰਚਾਇਤ, ਹਰਪ੍ਰੀਤ ਸਿੰਘ ਸੋਨੀ, ਨਾਜ਼ਰ ਸਿੰਘ ਰੱਤੋਂ ਪ੍ਰਧਾਨ ਬਲਾਕ ਕਿਸਾਨ ਵਿੰਗ ਖਮਾਣੋਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ |