12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸਾਨੂੰ ਸਾਰਿਆਂ ਨੂੰ ਲੰਗਰਾਂ ਲਈ ਦਸਵੰਧ ਜ਼ਰੂਰ ਕੱਢਣਾ ਚਾਹੀਦਾ ਹੈ-ਵਿਧਾਇਕ ਗੈਰੀ ਬੜਿੰਗ

ਅਜੀਤ ਡੈਸਕ 15-04-2026
ਅਮਲੋਹ, 14 ਅਪ੍ਰੈਲ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅਮਲੋਹ ਸ਼ਹਿਰ ਦੇ ਮੇਨ ਬਾਜ਼ਾਰ ਵਿਚ ਵਿਸਾਖੀ ਦੇ ਸ਼ੁੱਭ ਦਿਹਾੜੇ ਮੌਕੇ ਲਗਾਏ ਗਏ ਲੰਗਰ ਵਿਚ ਸ਼ਿਰਕਤ ਕੀਤੀ ਗਈ | ਇਸ ਮੌਕੇ ਉਨ੍ਹਾਂ ਵਲੋਂ ਲੰਗਰ ਵਰਤਾਉਣ ਦੀ ਸੇਵਾ ਵੀ ਕੀਤੀ ਗਈ ਅਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ | ਸੇਵਾਦਾਰਾਂ ਵਲੋਂ ਵਿਧਾਇਕ ਬੜਿੰਗ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਲੰਗਰਾਂ ਲਈ ਦਸਵੰਧ ਜ਼ਰੂਰ ਕੱਢਣਾ ਚਾਹੀਦਾ ਹੈ | ਇਸ ਮੌਕੇ ਵਾਰਡ ਨੰ. 11 ਦੇ ਇੰਚਾਰਜ ਪਾਲੀ ਅਰੋੜਾ, ਬਲਾਕ ਪ੍ਰਧਾਨ ਕੁਲਦੀਪ ਸਿੰਘ ਦੀਪਾ, ਕੌਂਸਲਰ ਲਵਪ੍ਰੀਤ ਸਿੰਘ ਲਵੀ ਅਤੇ ਜਗਜੀਵਨ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਕੇਂਦਰੀ ਟੀਮ ਵਲੋਂ ਪ੍ਰਭਾਵਿਤ ਕਣਕ ਦੀ ਫ਼ਸਲ ਦਾ ਮੁਲਾਂਕਣ ਕਰਨ ਲਈ ਬਸੀ ਪਠਾਣਾਂ ਦੀ ਅਨਾਜ ਮੰਡੀ ਦਾ ਦੌਰਾ ਅਗਲੀ ਖ਼ਬਰ ਰਵਿਦਾਸ ਲਾਇਬਰੇਰੀ ਖਮਾਣੋਂ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।