12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਕੇਂਦਰੀ ਟੀਮ ਵਲੋਂ ਪ੍ਰਭਾਵਿਤ ਕਣਕ ਦੀ ਫ਼ਸਲ ਦਾ ਮੁਲਾਂਕਣ ਕਰਨ ਲਈ ਬਸੀ ਪਠਾਣਾਂ ਦੀ ਅਨਾਜ ਮੰਡੀ ਦਾ ਦੌਰਾ

ਅਜੀਤ ਡੈਸਕ 15-04-2026
ਬਸੀ ਪਠਾਣਾਂ, 14 ਅਪ੍ਰੈਲ (ਐਚ.ਐਸ.ਗੌਤਮ)-ਕੇਂਦਰੀ ਟੀਮ ਨੇ ਪ੍ਰਭਾਵਿਤ ਕਣਕ ਦੀ ਫ਼ਸਲ ਦਾ ਮੁਲਾਂਕਣ ਕਰਨ ਲਈ ਬਸੀ ਪਠਾਣਾਂ ਦੀ ਅਨਾਜ ਮੰਡੀ ਦਾ ਦੌਰਾ ਕੀਤਾ | ਟੀਮ ਨੇ ਅਨਾਜ ਮੰਡੀ ਵਿਚ ਕਿਸਾਨਾਂ ਦੇ ਢੇਰਾਂ ਤੋਂ ਕਣਕ ਦੇ ਨਮੂਨੇ ਇਕੱਠੇ ਕੀਤੇ | ਅਧਿਕਾਰੀਆਂ ਨੇ ਦੱਸਿਆ ਕਿ ਕਣਕ ਦੀ ਖ਼ਰੀਦ ਬਾਰੇ ਜਲਦੀ ਹੀ ਫ਼ੈਸਲਾ ਹੋਣ ਦੀ ਉਮੀਦ ਹੈ | ਫੈਡਰੇਸ਼ਨ ਆਫ਼ ਆੜ੍ਹਤੀਆਂ ਐਸੋਸੀਏਸ਼ਨ ਦੇ ਸੂਬਾ ਪੈੱ੍ਰਸ ਸਕੱਤਰ ਰਾਜੇਸ਼ ਸਿੰਗਲਾ ਨੇ ਕੇਂਦਰੀ ਟੀਮ, ਐਫ.ਸੀ.ਆਈ. ਅਤੇ ਡੀ.ਐਫ.ਐਸ.ਸੀ. ਮੀਨਾਕਸ਼ੀ ਨੂੰ ਦੱਸਿਆ ਕਿ ਇਸ ਸਾਲ ਮੀਂਹ ਕਾਰਨ ਕਣਕ ਦੀ ਫ਼ਸਲ ਪ੍ਰਭਾਵਿਤ ਹੋਈ ਹੈ | ਮੀਨਾਕਸ਼ੀ ਨੇ ਉਮੀਦ ਪ੍ਰਗਟਾਈ ਕਿ ਕੇਂਦਰੀ ਟੀਮ ਅਤੇ ਹੋਰ ਅਧਿਕਾਰੀ ਜਲਦੀ ਹੀ ਪ੍ਰਭਾਵਿਤ ਕਿਸਾਨਾਂ ਨੂੰ ਆਪਣੀ ਰਿਪੋਰਟ ਸੌਂਪਣਗੇ ਅਤੇ ਉਨ੍ਹਾਂ ਨੂੰ ਕੁਝ ਰਾਹਤ ਪ੍ਰਦਾਨ ਕਰਨਗੇ | ਇਸ ਮੌਕੇ ਜ਼ਿਲ੍ਹਾ ਖ਼ੁਰਾਕ ਸਪਲਾਈ ਵਿਭਾਗ ਦੇ ਕੰਟਰੋਲਰ ਮੀਨਾਕਸ਼ੀ, ਐਫ.ਸੀ.ਆਈ. ਇੰਸਪੈਕਟਰ ਅਜੀਤ ਪ੍ਰਭਾਕਰ, ਪਨਗ੍ਰੇਨ ਇੰਸਪੈਕਟਰ ਯਾਦਵਿੰਦਰ ਸਿੰਘ, ਗੁਰਦੀਪ ਸਿੰਘ, ਅਸ਼ਵਨੀ ਸ਼ਰਮਾ, ਵੇਅਰਹਾਊਸ ਮੈਨੇਜਰ ਵਰੁਣ ਕੁਮਾਰ, ਮਨਮੀਤ ਸਿਆਲ, ਇੰਸਪੈਕਟਰ ਨੇਹਾ, ਇੰਸਪੈਕਟਰ ਅਮਨ, ਮੰਡੀ ਪ੍ਰਧਾਨ ਹਰਜੀਤ ਸਿੰਘ ਚੀਮਾ, ਆੜ੍ਹਤੀ ਬਲਦੇਵ ਸਿੰਘ, ਹਰਵਿੰਦਰ ਸਿੰਘ ਧਾਲੀਵਾਲ, ਕਰਨਵੀਰ ਸਿੰਘ, ਸ਼ੁਭਾਂਸ਼ੂ ਜਿੰਦਲ, ਵਿਸ਼ਾਲ ਗੁਪਤਾ, ਹੇਮਰਾਜ ਨੰਦਾ, ਗੌਰਵ ਗੁਪਤਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ ਅਤੇ ਸਰਕਾਰੀ ਖ਼ਰੀਦ ਏਜੰਸੀਆਂ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਸ੍ਰੀ ਸ਼ੀਤਲਾ ਮਾਤਾ ਮੰਦਰ ਕਮੇਟੀ ਅਮਲੋਹ ਵਲੋਂ ਕਰਵਾਏ ਜਾਂਦੇ ਧਾਰਮਿਕ ਸਮਾਗਮ ਲੋਕਾਂ ਨੂੰ ਧਰਮ ਨਾਲ ਜੋੜ ਰਹੇ-ਕਮਲ ਅਗਰਵ... ਅਗਲੀ ਖ਼ਬਰ ਸਾਨੂੰ ਸਾਰਿਆਂ ਨੂੰ ਲੰਗਰਾਂ ਲਈ ਦਸਵੰਧ ਜ਼ਰੂਰ ਕੱਢਣਾ ਚਾਹੀਦਾ ਹੈ-ਵਿਧਾਇਕ ਗੈਰੀ ਬੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।