12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡਾ. ਅੰਬੇਡਕਰ ਦੇ ਦੱਸੇ ਰਾਹ 'ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ-ਬੱਲ

ਅਜੀਤ ਡੈਸਕ 15-04-2026
ਅਮਲੋਹ, 14 ਅਪ੍ਰੈਲ (ਹਰਪ੍ਰੀਤ ਸਿੰਘ ਗਿੱਲ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ਨਾਲ ਸਬੰਧਿਤ ਸਮਾਗਮ ਵਿਚ ਭਾਜਪਾ ਦੇ ਸੀਨੀਅਰ ਆਗੂ ਸੰਦੀਪ ਸਿੰਘ ਬੱਲ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਡਾ. ਅੰਬੇਦਕਰ ਦੀ ਸੋਚ 'ਤੇ ਪਹਿਰਾ ਦੇਣਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ | ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਨੇ ਆਪਣੀ ਪੂਰੀ ਜ਼ਿੰਦਗੀ ਸਮਾਨਤਾ, ਨਿਆਂ ਅਤੇ ਮਨੁੱਖੀ ਅਧਿਕਾਰਾਂ ਲਈ ਸਮਰਪਿਤ ਕਰ ਦਿੱਤੀ ਸੀ ਅਤੇ ਉਨ੍ਹਾਂ ਵਲੋਂ ਬਣਾਇਆ ਸੰਵਿਧਾਨ ਅੱਜ ਵੀ ਸਮਾਜ ਦੇ ਹਰ ਵਰਗ ਲਈ ਰਾਹ ਦਸੇਰਾ ਹੈ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜੋਗਿੰਦਰ ਸਿੰਘ ਨਰਾਇਣਗੜ੍ਹ ਨੇ ਕਿਹਾ ਕਿ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਦੇ ਹੋਏ ਇਕ ਨਿਆਂਪੂਰਨ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਈਏ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਹਮੇਸ਼ਾ ਪਿਛੜੇ ਵਰਗਾਂ ਨੂੰ ਉੱਪਰ ਚੁੱਕਣ ਲਈ ਅਹਿਮ ਕਾਰਜ ਕੀਤੇ, ਜਿਨ੍ਹਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ | ਇਸ ਮੌਕੇ ਪਹੁੰਚੀਆਂ ਹੋਰ ਸ਼ਖ਼ਸੀਅਤਾਂ ਨੇ ਵੀ ਡਾ. ਅੰਬੇਦਕਰ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣ ਦਾ ਪ੍ਰਣ ਲਿਆ | ਸਮਾਗਮ ਵਿਚ ਬਿੰਦਰ ਕਪੂਰਗੜ੍ਹ, ਮਹੰਤ ਕਪੂਰਦਾਸ, ਹਰਪ੍ਰੀਤ ਸਿੰਘ ਰਾਏਪੁਰ, ਰਾਜੇਸ਼ ਗੁਪਤਾ, ਦਲੀਪ ਕੁਮਾਰ, ਬਲਵਿੰਦਰ ਵਾਲੀਆ, ਸਾਬਕਾ ਸਰਪੰਚ ਹਰਚੰਦ ਸਿੰਘ ਰਾਏਪੁਰ ਰਈਆ ਅਤੇ ਧਰਮਪਾਲ ਰਾਏਪੁਰ ਰਈਆ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਹੋਏ |
ਪਿਛਲੀ ਖ਼ਬਰ ਡਾ. ਅੰਬੇਡਕਰ ਮਹਾਂ ਸਭਾ ਨੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਮੁਹੱਲਾ ਜੱਟਪੁਰਾ ਵਿਖੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।