12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸਿੱਖਿਆ ਅਤੇ ਸੰਵਿਧਾਨਕ ਅਧਿਕਾਰਾਂ ਨਾਲ ਹੀ ਸਮਾਜਿਕ ਤਰੱਕੀ ਸੰਭਵ-ਵਿਧਾਇਕ ਰਾਏ

ਅਜੀਤ ਡੈਸਕ 15-04-2026
ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਬੀ.ਆਰ. ਅੰਬੇਡਕਰ ਦੀ 136ਵੀਂ ਜੈਅੰਤੀ ਮੌਕੇ ਉਨ੍ਹਾਂ ਦੀ ਪ੍ਰਤਿਮਾ ਤੇ ਹਲਕਾ ਵਿਧਾਇਕ ਫ਼ਤਹਿਗੜ੍ਹ ਸਾਹਿਬ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ | ਵਿਧਾਇਕ ਰਾਏ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਅਤੇ ਵਿਚਾਰਧਾਰਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤਾ ਗਿਆ ਸੰਵਿਧਾਨ ਤੇ ਸਿੱਖਿਆ ਅੱਜ ਵੀ ਸਮਾਜ ਲਈ ਪੇ੍ਰਰਨਾ ਦਾ ਸ੍ਰੋਤ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਸ਼ੇਰਨੀ ਦੇ ਦੁੱਧ ਵਰਗੀ ਹੈ, ਜੋ ਇਸ ਨੂੰ ਪੀਂਦਾ ਹੈ, ਉਹ ਦਹਾੜਦਾ ਹੈ | ਇਸ ਲਈ ਹਰ ਵਰਗ ਦੇ ਲੋਕਾਂ ਨੂੰ ਸਿੱਖਿਆ ਹਾਸਲ ਕਰਕੇ ਅੱਗੇ ਵੱਧਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਅੱਜ ਮੁੱਖ ਮੰਤਰੀ ਵਲੋਂ ਬਾਬਾ ਸਾਹਿਬ ਦੇ ਜਨਮ ਦਿਹਾੜੇ ਮੌਕੇ ਵੱਡਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਗ਼ਰੀਬ ਅਤੇ ਦਲਿਤ ਵਰਗ ਨਾਲ ਸਬੰਧਿਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਤਾਂ ਜੋ ਉਨ੍ਹਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋ ਸਕੇ ਅਤੇ ਸਮਾਜਿਕ ਸਸ਼ਕਤੀਕਰਨ ਨੂੰ ਬਲ ਮਿਲੇ | ਵਿਧਾਇਕ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਹਰ ਸਰਕਾਰੀ ਦਫ਼ਤਰ ਵਿਚ ਬਾਬਾ ਸਾਹਿਬ ਅੰਬੇਡਕਰ ਦੀ ਤਸਵੀਰ ਲਗਾਈ ਗਈ ਹੈ, ਜੋ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਅਤੇ ਸਨਮਾਨ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਾਬਾ ਸਾਹਿਬ ਦੀ ਵਿਚਾਰਧਾਰਾ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ | ਉਨ੍ਹਾਂ ਆਪਣੇ ਜੀਵਨ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਬਾਬਾ ਸਾਹਿਬ ਵਲੋਂ ਦਿੱਤੇ ਅਧਿਕਾਰਾਂ ਅਤੇ ਸਿੱਖਿਆ ਦੇ ਮੌਕਿਆਂ ਦੇ ਕਾਰਨ ਹੀ ਉਹ ਉੱਚੀ ਪੜ੍ਹਾਈ ਕਰਕੇ ਵਕੀਲ ਬਣੇ ਅਤੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ ਅਤੇ ਸਮਾਜਿਕ ਨਿਆਂ ਦੇ ਖੇਤਰ ਵਿਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ | ਇਸ ਮੌਕੇ ਏ.ਐਸ.ਆਈ ਬਲਜਿੰਦਰ ਸਿੰਘ, ਐਡਵੋਕੇਟ ਹਰਕਮਲ ਸਿੰਘ, ਰਜੇਸ਼ ਕੁਮਾਰ, ਅਨਾਜ ਮੰਡੀ ਪ੍ਰਧਾਨ ਤਰਸੇਮ ਉੱਪਲ, ਮੂਲੇਪੁਰ ਮੰਡੀ ਪ੍ਰਧਾਨ ਰਜੇਸ਼ ਉੱਪਲ, ਹੈਪੀ ਭੈਣੀ, ਦਵਿੰਦਰ ਸਿੰਘ, ਹਰਬੰਸ ਸਿੰਘ, ਹਰਜੀਤ ਸਿੰਘ, ਅਸ਼ੀਸ਼ ਅੱਤਰੀ, ਬੰਟੂ ਮਹੱਦੀਆਂ, ਯੂਥ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਬਿੱਟੂ ਸੂਦ, ਸਰਪੰਚ ਰਣਜੋਧ ਸਿੰਘ, ਮਨਦੀਪ ਸਿੰਘ ਪੋਲਾ, ਪੀ.ਏ. ਸਤੀਸ਼ ਲਟੌਰ ਅਤੇ ਮਾਨਵ ਟਿਵਾਣਾ ਤੋਂ ਇਲਾਵਾ ਵੱਖ-ਵੱਖ ਸਮਾਜਿਕ ਅਤੇ ਰਾਜਨੀਤਿਕ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਬਰਸੀ 'ਤੇ ਵਿਸ਼ੇਸ਼- ਜਥੇਦਾਰ ਗੁਰਦਰਸ਼ਨ ਸਿੰਘ ਸ਼ਿਵਦਾਸਪੁਰ ਅਗਲੀ ਖ਼ਬਰ ਡਾ. ਅੰਬੇਡਕਰ ਮਹਾਂ ਸਭਾ ਨੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।