13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਮਹਾਰਾਜਾ ਰਣਜੀਤ ਸਿੰਘ ਕਲੱਬ ਡਡਹੇੜੀ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਦਸਤਾਰ ਮੁਕਾਬਲੇ ਕਰਵਾਏ

ਅਜੀਤ ਡੈਸਕ 15-04-2026
ਮੰਡੀ ਗੋਬਿੰਦਗੜ੍ਹ, 14 ਅਪ੍ਰੈਲ (ਰਾਜੇਸ਼ ਸ਼ਰਮਾ)-ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਡਡਹੇੜੀ ਵਲੋਂ ਐਨ.ਆਰ.ਆਈਜ਼, ਨਗਰ ਨਿਵਾਸੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਮੌਕੇ ਦਸਤਾਰ, ਦੁਮਾਲਾ ਅਤੇ ਲੰਮੇ ਵਾਲਾਂ ਦੇ ਮੁਕਾਬਲੇ ਕਰਵਾਏ ਗਏ | ਕਲੱਬ ਪ੍ਰਧਾਨ ਬਲਜਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਦਸਤਾਰ ਮੁਕਾਬਲੇ ਵਿਚ ਹਰਨਾਮ ਸਿੰਘ, ਗੁਰਬੀਰ ਸਿੰਘ, ਗੁਰਨੂਰ ਕੌਰ, ਕਰਨਜੋਤ ਸਿੰਘ, ਅਰਸ਼ਦੀਪ ਸਿੰਘ, ਗੁਰਵੀਰ ਸਿੰਘ ਪਹਿਲੇ ਤੇ ਤਰਨਪ੍ਰੀਤ ਸਿੰਘ, ਮਨਸੀਰਤ ਕੌਰ, ਗੁਰਨੂਰ ਸਿੰਘ ਦੂਜੇ ਅਤੇ ਸਾਹਿਬਜੋਤ ਕੌਰ, ਏਕਮ ਸਿੰਘ ਤੇ ਸਮਰਪ੍ਰੀਤ ਸਿੰਘ ਤੀਸਰੇ ਸਥਾਨ 'ਤੇ ਰਹੇ | ਜੇਤੂ ਬੱਚਿਆਂ ਨੂੰ ਸਵਰਨਜੀਤ ਸਿੰਘ ਅਮਰੀਕਾ ਵਲੋਂ ਮਾਤਾ ਗੁਰਦੇਵ ਕੌਰ ਦੀ ਯਾਦ ਵਿਚ ਗੁਰਦੁਆਰਾ ਕਮੇਟੀ, ਫੋਰਮੈਨ ਗੁਰਦੀਪ ਸਿੰਘ ਵਲੋਂ ਇਨਾਮ ਤਕਸੀਮ ਕੀਤੇ ਗਏ |
ਇਸ ਮੌਕੇ ਫੋਰਮੈਨ ਬਲਬੀਰ ਸਿੰਘ ਸਿੱਧੂ ਉਪ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ ਨੇ ਸਮੁੱਚੀਆਂ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਨੂੰ ਸਿੱਖੀ ਸਿਧਾਂਤਾਂ, ਵਿਚਾਰਧਾਰਾ ਨਾਲ ਜੋੜਨ ਅਤੇ ਸਿੱਖੀ ਵਿਚ ਪਰਪੱਕ ਕਰਨ ਲਈ ਅਜਿਹੇ ਉਪਰਾਲੇ ਸਮੇਂ ਦੀ ਲੋੜ ਹਨ | ਉਨ੍ਹਾਂ ਕਿਹਾ ਕਿ ਕਲੱਬ ਵਲੋਂ ਸਮਾਜ ਵਿਚ ਸਮਾਜਿਕ ਕੁਰੀਤੀਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਅਤੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਤਹਿਤ ਅਜਿਹੇ ਸ਼ਲਾਘਾਯੋਗ ਉੱਦਮ ਕੀਤੇ ਜਾਂਦੇ ਹਨ, ਜਿਸ ਲਈ ਕਲੱਬ ਦੇ ਸਮੂਹ ਅਹੁਦੇਦਾਰ ਵਧਾਈ ਦੇ ਪਾਤਰ ਹਨ | ਇਸ ਮੌਕੇ 'ਤੇ ਜਸਮੇਲ ਸਿੰਘ, ਫੋਰਮੈਨ ਬਲਬੀਰ ਸਿੰਘ ਸਿੱਧੂ, ਕੁਲਵੀਰ ਸਿੰਘ, ਕੰਵਲਜੀਤ ਸਿੰਘ ਕਾਕਾ, ਪ੍ਰਗਟ ਸਿੰਘ, ਫੋਰਮੈਨ ਗੁਰਦੀਪ ਸਿੰਘ, ਬਲਵਿੰਦਰ ਸਿੰਘ ਖਾਲਸਾ, ਕਰਮਜੀਤ ਸਿੰਘ ਸੰਧੂ, ਸੁਖਦੇਵ ਸਿੰਘ ਸਾਬਕਾ ਪੰਚ, ਜਸਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਸੁਖਦੇਵ ਸਿੰਘ, ਦਵਿੰਦਰ ਸਿੰਘ, ਪ੍ਰਦੀਪ ਸਿੰਘ, ਬਲਦੀਪ ਸਿੰਘ, ਸੁਰਿੰਦਰ ਸਿੰਘ, ਗੁਰਵਿੰਦਰ ਕੌਰ, ਅਜੀਤ ਸਿੰਘ ਗਰੇਵਾਲ, ਜਗਜੀਤ ਸਿੰਘ ਗਰੇਵਾਲ, ਬੰਟੀ ਸਿੰਘ, ਆਤਮਜੀਤ ਸਿੰਘ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਗ੍ਰੰਥੀ ਸਿੰਘ, ਸ਼ੇਰੇ ਪੰਜਾਬ ਦਸਤਾਰ ਅਕੈਡਮੀ ਖੰਨਾ ਤੋਂ ਗੁਰਜੀਤ ਸਿੰਘ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੱਤਕਾ ਅਖਾੜਾ ਤੋਂ ਪ੍ਰਭਦਿਆਲ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਖੰਨਾ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਖੇਤੀ ਉਤਪਾਦਨ ਕੁਦਰਤ ਦੀ ਖੇਡ ਹੈ, ਫ਼ੈਕਟਰੀ 'ਚ ਬਣੀ ਵਸਤ ਨਹੀਂ-ਰੈਹਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।