14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਹੋਵੇਗੀ ਸਖ਼ਤ ਸਜਾ-ਵਿਧਾਇਕ ਰਾਏ

ਅਜੀਤ ਡੈਸਕ 15-04-2026
ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਮਨਪ੍ਰੀਤ ਸਿੰਘ)- 1699 ਨੂੰ ਵਿਸਾਖੀ ਵਾਲੇ ਦਿਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕਰਕੇ ਇਕ ਇਤਿਹਾਸ ਰਚਿਆ ਸੀ | ਉਸੇ ਤਰ੍ਹਾਂ 13 ਅਪ੍ਰੈਲ 2026 ਨੂੰ ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ ਬੁਲਾ ਕੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਿਚ ਬੇਅਦਬੀਆਂ ਦੇ ਖ਼ਿਲਾਫ਼ ਸਖ਼ਤ ਕਾਨੂੰਨ ਲਿਆਂਦਾ ਹੈ ਤੇ ਹੁਣ ਕੋਈ ਵੀ ਵਿਅਕਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ ਸੋਚੇਗਾ ਵੀ ਨਹੀਂ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਹ ਇਤਿਹਾਸਿਕ ਕਦਮ ਚੁੱਕਿਆ ਗਿਆ ਹੈ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਬਹਾਲ ਰੱਖਿਆ ਜਾ ਸਕੇ ਅਤੇ ਨਾਨਕ ਨਾਮ ਲੇਵਾ ਸੰਗਤਾਂ ਦੀ ਮੰਗ ਨੂੰ ਪੂਰਾ ਕੀਤਾ ਜਾ ਸਕੇ |
ਪਿਛਲੀ ਖ਼ਬਰ ਆਕਸਫੋਰਡ ਲਿਟਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਖ਼ਾਲਸੇ ਦਾ ਸਾਜਨਾ ਦਿਵਸ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।