14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸੁਸਾਇਟੀ ਨੇ ਲਗਾਇਆ 181ਵਾਂ ਖ਼ੂਨਦਾਨ ਕੈਂਪ

ਅਜੀਤ ਡੈਸਕ 15-04-2026
ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਬਲਜਿੰਦਰ ਸਿੰਘ)-ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਵਲੋਂ ਵਿਸਾਖ ਦੀ ਸੰਗਰਾਂਦ ਅਤੇ ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲੜੀਵਾਰ 181ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕੀਤਾ | ਇਸ ਮੌਕੇ ਸ. ਭੁੱਟਾ ਨੇ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਅਜਿਹੇ ਪਰਉਪਕਾਰੀ ਕਾਰਜਾਂ ਵਿਚ ਮੋਹਰੀ ਹੋ ਕੇ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਖ਼ੂਨਦਾਨ ਸਭ ਤੋਂ ਉੱਤਮ ਦਾਨ ਹੈ ਅਤੇ ਇਹ ਇਕੋ ਇਕ ਅਜਿਹਾ ਦਾਨ ਹੈ, ਜਿਸ ਨਾਲ ਕਿਸੇ ਲੋੜਵੰਦ ਮਰੀਜ਼ ਦੀ ਜਾਨ ਬਚਾਈ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਹਰੇਕ ਤੰਦਰੁਸਤ ਵਿਅਕਤੀ ਨੂੰ ਖ਼ੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ | ਇਸ ਕੈਂਪ ਦੌਰਾਨ ਸਵੈ ਇੱਛਤ 125 ਵਿਅਕਤੀਆਂ ਵਲੋਂ ਖ਼ੂਨਦਾਨ ਕਰਕੇ ਕੈਂਪ ਵਿਚ ਆਪਣਾ ਯੋਗਦਾਨ ਪਾਇਆ ਗਿਆ | ਇਸ ਮੌਕੇ ਸੁਸਾਇਟੀ ਪ੍ਰਬੰਧਕਾਂ ਨੇ ਦੱਸਿਆ ਕਿ ਕੈਂਪ ਵਿਚ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਸੈਕਟਰ 32 ਚੰਡੀਗੜ੍ਹ ਦੀ ਟੀਮ ਵਲੋਂ ਡਾ. ਕਰਮਜੀਤ ਸਿੰਘ ਤੇ ਡਾ. ਰਵਨੀਤ ਕੌਰ ਦੀ ਅਗਵਾਈ ਹੇਠ ਖ਼ੂਨ ਦੇ ਯੂਨਿਟ ਇਕੱਤਰਿਤ ਕੀਤੇ ਗਏ | ਇਸ ਮੌਕੇ ਸੁਸਾਇਟੀ ਦੇ ਸੈਕਟਰੀ ਨਿਸ਼ਾਨ ਸਿੰਘ ਚੀਮਾ, ਸੁਰਮੁੱਖ ਸਿੰਘ ਬਲ੍ਹਾੜਾ, ਕਿਸ਼ਨ ਸਿੰਘ ਸਾਬਕਾ ਸੁਪਰਡੈਂਟ, ਇੰਜੀ. ਐਸ.ਐਸ. ਬਾਠ, ਗੁਰਮੀਤ ਸਿੰਘ ਖੱਟੜਾ, ਸੁਰਿੰਦਰ ਸਿੰਘ, ਮਨਦੀਪ ਸਿੰਘ ਸਾਬਕਾ ਚੇਅਰਮੈਨ, ਡਾ. ਅਮਰੀਕ ਸਿੰਘ ਨਾਗਰਾ, ਨੀਲਕਮਲ ਕੌਰ ਬਾਠ, ਕੈਪਟਨ ਸੇਵਾ ਸਿੰਘ, ਲਖਵਿੰਦਰ ਸਿੰਘ ਜਲਵੇੜੀ ਧੁੰਮੀ ਅਤੇ ਗੁਰਤੇਜ ਸਿੰਘ ਗਿੱਲ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਪ੍ਰਦੇਸ਼ ਵਾਲਮੀਕਿ ਸਭਾ ਨੇ ਅੰਬੇਡਕਰ ਜੈਅੰਤੀ ਮਨਾਈ ਅਗਲੀ ਖ਼ਬਰ ਮੋਹਣਮਾਜਰਾ ਵਿਖੇ ਅੰਮਿ੍ਤ ਸੰਚਾਰ 18 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।