06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸਾਈਬਰ ਕੈਫ਼ੇ ਦੀ ਅਣ-ਅਧਿਕਾਰਤ ਵਰਤੋਂ ਨੂੰ ਰੋਕਣ ਸੰਬੰਧੀ ਦਿਸ਼ਾ ਨਿਰਦੇਸ਼ ਜਾਰੀ

ਅਜੀਤ ਡੈਸਕ 20-04-2026
ਫ਼ਤਹਿਗੜ੍ਹ ਸਾਹਿਬ, 19 ਅਪ੍ਰੈਲ (ਮਨਪ੍ਰੀਤ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਦੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ | ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸਾਈਬਰ ਕੈਫ਼ੇ 'ਤੇ ਪ੍ਰਾਪਤ ਸਹੂਲਤਾਂ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਛਾਣ ਦੇ ਰਿਕਾਰਡ ਲਈ ਰਜਿਸਟਰ ਲਗਾਇਆ ਜਾਵੇ | ਸਾਈਬਰ ਕੈਫ਼ੇ 'ਤੇ ਆਉਣ ਵਾਲੇ, ਵਰਤੋਂ ਕਰਨ ਵਾਲੇ ਵਿਅਕਤੀ ਦੀ ਸ਼ਨਾਖ਼ਤ ਉਸ ਦੇ ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ, ਕਰੈਡਿਟ ਕਾਰਡ ਆਦਿ ਵੇਖ ਕੇ ਕੀਤੀ ਜਾਵੇ | ਸਾਈਬਰ ਕੈਫ਼ੇ ਵਿਚ ਸਥਿਤ ਵਿਅਕਤੀ ਆਪਣੇ ਹੱਥ ਨਾਲ ਆਪਣਾ ਨਾਮ, ਘਰ ਦਾ ਪਤਾ, ਟੈਲੀਫ਼ੋਨ ਨੰਬਰ ਅਤੇ ਪਹਿਚਾਣ ਸਬੰਧੀ ਸਬੂਤ ਇੰਦਰਾਜ ਕਰੇਗਾ ਅਤੇ ਰਜਿਸਟਰ ਵਿਚ ਹਸਤਾਖ਼ਰ ਕਰੇਗਾ | ਹੁਕਮਾਂ 'ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਸਾਈਬਰ ਕੈਫ਼ੇ ਵਿਚ ਆਉਣ ਵਾਲੇ ਕਿਸੇ ਵੀ ਵਿਅਕਤੀ ਦੀ ਗਤੀਵਿਧੀ ਸਾਈਬਰ ਕੈਫ਼ੇ ਦੇ ਮਾਲਕ ਨੂੰ ਸ਼ੱਕੀ ਲਗਦੀ ਹੈ ਤਾਂ ਉਹ ਸਬੰਧਿਤ ਥਾਣੇ ਨੂੰ ਸੂਚਿਤ ਕਰੇਗਾ | ਇਹ ਹੁਕਮ 16 ਜੂਨ 2026 ਤੱਕ ਲਾਗੂ ਰਹਿਣਗੇ |

ਪਿਛਲੀ ਖ਼ਬਰ ਸ੍ਰੀ ਬ੍ਰਾਹਮਣ ਸਭਾ ਨੇ ਭਗਵਾਨ ਪਰਸ਼ੂਰਾਮ ਜਨਮ ਉਤਸਵ ਉਤਸ਼ਾਹ ਨਾਲ ਮਨਾਇਆ <br/> ਅਗਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਵਲੋਂ ਰੋਸ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।