06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਕੋਰਡੀਆ ਸੰਸਥਾ ਦੇ ਪੈਰਾ ਮੈਡੀਕਲ ਵਿਭਾਗ ਦੇ ਸ਼ਾਨਦਾਰ ਨਤੀਜੇ ਰਹੇ <br/>

ਅਜੀਤ ਡੈਸਕ 20-04-2026
ਸੰਘੋਲ, 19 ਅਪ੍ਰੈਲ (ਪਰਮਵੀਰ ਸਿੰਘ ਧਨੋਆ)-ਕੋਰਡੀਆ ਗਰੁੱਪ ਆਫ਼ ਐਜੂਕੇਸ਼ਨਲ ਇੰਸਟੀਚਿਊਟਸ ਦੇ ਪੈਰਾ ਮੈਡੀਕਲ ਵਿਭਾਗ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਲੋਂ ਲਈ ਗਈ ਰੇਡੀਓ ਇਮਾਜਿੰਗ ਟੈਕਨੋਲੋਜੀ ਪ੍ਰੀਖਿਆ ਵਿਚ ਕਾਲਜ ਵਿਚੋਂ ਪਹਿਲਾ ਸਥਾਨ ਅਤੇ ਕਮਲਪ੍ਰੀਤ ਕੌਰ ਅਤੇ ਗੁਰਮੀਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ ਹੈ | ਮਨਪ੍ਰੀਤ ਕੌਰ ਨੇ ਮੈਡੀਕਲ ਲੈਬਾਰਟਰੀ ਅਤੇ ਲਵਨੀਤ ਕੌਰ ਨੇ ਓਟੀ ਕੋਰਸ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਮੁਖੀ ਅਨੂ ਗੁਲੇਰੀਆ ਨੇ ਦੱਸਿਆ ਕਿ ਸਾਰੇ ਹੀ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ | ਸੰਸਥਾ ਦੇ ਚੇਅਰਮੈਨ ਲਾਰਡ ਦਿਲਜੀਤ ਰਾਣਾ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸੰਸਥਾ ਦੇ ਕਾਰਜਕਾਰੀ ਟਰੱਸਟੀ ਡਾ. ਉਰਮਿਲ ਵਰਮਾ ਪ੍ਰਾਪਤੀ 'ਤੇ ਵਧਾਈ ਦਿੱਤੀ | ਉਨ੍ਹਾਂ ਨੇ ਕਿਹਾ ਕਿ ਕੋਰਡੀਆ ਸੰਸਥਾ ਸਾਰੇ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਦੇਣ ਲਈ ਵਚਨਬੱਧ ਹੈ | ਕੈਂਪਸ ਡਾਇਰੈਕਟਰ ਡਾ. ਰਾਜਵੀਰ ਸਿੰਘ ਗੁਲੀਆ, ਡਾ. ਮੋਨਿਕਾ ਸ਼ਰਮਾ, ਫਰਜ਼ਾਨਾ ਸੋਜਲ ਨੇ ਵਿਦਿਆਰਥੀਆਂ ਦੀ ਪ੍ਰਾਪਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ |

ਪਿਛਲੀ ਖ਼ਬਰ ਅਵਤਾਰ ਸਿੰਘ ਹੱਲੋਤਾਲੀ ਦੀ ਕਾਂਗਰਸ 'ਚ ਵਾਪਸੀ 'ਤੇ ਨਾਗਰਾ ਤੇ ਰਾਮਗੜ੍ਹ ਨੇ ਕੀਤਾ ਸਵਾਗਤ <br/> ਅਗਲੀ ਖ਼ਬਰ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਲੋਕ ਨਹੀਂ, ਸਗੋਂ ਮੌਕਾਪ੍ਰਸਤ ਲੀਡਰ ਮਾੜੇ-ਇਸ਼ਰਪ੍ਰੀਤ ਸਿੱਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।