20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਜ਼ਿਲ੍ਹੇ 'ਚ ਆਵਾਜ਼ ਪ੍ਰਦੂਸ਼ਣ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਵਲੋਂ ਦਿਸ਼ਾ-ਨਿਰਦੇਸ਼ ਜਾਰੀ

ਡਾ. ਸੋਨਾ ਥਿੰਦ ਜ਼ਿਲ੍ਹਾ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ | <br/> 21-04-2026
ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਅਹੁਦੇਦਾਰਾਂ ਵਲੋਂ ਕੀਤੇ ਜਾਣ ਵਾਲੇ ਸਿਆਸੀ ਜਲਸਿਆਂ, ਰੈਲੀਆਂ ਰੋਸ ਧਰਨੇ, ਸਮਾਜਿਕ, ਧਾਰਮਿਕ, ਵਪਾਰਕ ਸੰਸਥਾਵਾਂ ਵਲੋਂ ਵੱਖ-ਵੱਖ ਪ੍ਰੋਗਰਾਮ ਤੇ ਸਮਾਗਮਾਂ ਦੌਰਾਨ ਕਿਸੇ ਵੀ ਜਨਤਕ ਸਥਾਨ 'ਤੇ ਲਾਊਡ ਸਪੀਕਰ ਦੀ ਵਰਤੋਂ, ਵਿਆਹ ਸ਼ਾਦੀਆਂ ਮੌਕੇ ਮੈਰਿਜ ਪੈਲੇਸਾਂ, ਕਲੱਬਾਂ, ਹੋਟਲਾਂ ਅਤੇ ਖੁੱਲ੍ਹੇ ਸਥਾਨਾਂ ਵਿਚ ਡੀ.ਜੇ.,ਆਰਕੈਸਟਰਾ ਜਾਂ ਸੰਗੀਤਕ ਯੰਤਰ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟ ਕੰਟਰੋਲ ਆਫ਼ ਨੁਆਇਜ਼ ਐਕਟ 1956 ਵਿਚ ਦਰਜ ਸ਼ਰਤਾਂ ਤਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਏ ਜਾਣਗੇ | ਲਾਊਡ ਸਪੀਕਰ ਤੇ ਕਿਸੇ ਵੀ ਹੋਰ ਸੰਗੀਤਕ ਜਾਂ ਆਵਾਜ਼ੀ ਯੰਤਰ ਚਲਾਉਣ ਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਚਲਾਉਣ 'ਤੇ ਮੁਕੰਮਲ ਪਾਬੰਦੀ ਹੋਵੇਗੀ |
ਕਿਸੇ ਵੀ ਵਿਅਕਤੀ ਵਲੋਂ ਸਬੰਧਿਤ ਉਪ ਮੰਡਲ ਮੈਜਿਸਟਰੇਟ ਪਾਸੋਂ ਪ੍ਰਵਾਨਗੀ ਲੈਣ ਦੇ ਬਾਵਜੂਦ ਜਿਨ੍ਹਾਂ ਥਾਵਾਂ 'ਤੇ ਇਹ ਲਾਊਡ ਸਪੀਕਰ, ਆਵਾਜ਼ੀ ਤੇ ਸੰਗੀਤਕ ਯੰਤਰ ਆਦਿ ਚਲਾਏ ਜਾਣਗੇ, ਦੀ ਆਵਾਜ਼ ਪ੍ਰੋਗਰਾਮ ਤੇ ਫੰਕਸ਼ਨ ਵਾਲੇ ਸਥਾਨ, ਧਾਰਮਿਕ ਸਥਾਨ ਅਤੇ ਇਮਾਰਤ ਦੀ ਚਾਰ ਦੀਵਾਰੀ ਦੇ ਦਾਇਰੇ ਅੰਦਰ ਵਿਚ ਵਿਚ ਹੀ ਰਹਿਣੀ ਚਾਹੀਦੀ ਹੈ | ਕਿਸੇ ਵੀ ਆਵਾਜ਼ੀ ਸੰਗੀਤਕ ਯੰਤਰ ਅਤੇ ਮਸ਼ੀਨ ਦੇ ਚੱਲਣ 'ਤੇ ਪੈਦਾ ਹੋਣ ਵਾਲੀ ਆਵਾਜ਼ ਸਨਅਤੀ ਖੇਤਰ ਵਿਚ ਦਿਨ ਵੇਲੇ 75 ਡੀ.ਬੀ.ਏ. ਅਤੇ ਰਾਤ ਨੂੰ 70 ਡੀ.ਬੀ.ਏ., ਵਪਾਰਕ ਏਰੀਏ ਵਿਚ ਦਿਨ ਵੇਲੇ 65 ਡੀ.ਬੀ.ਏ. ਅਤੇ ਰਾਤ ਵੇਲੇ 55 ਡੀ.ਬੀ.ਏ., ਰਿਹਾਇਸ਼ੀ ਖੇਤਰ ਵਿਚ ਦਿਨ ਵੇਲੇ 55 ਡੀ.ਬੀ.ਏ. ਤੇ ਰਾਤ ਵੇਲੇ 45 ਡੀ.ਬੀ.ਏ. ਅਤੇ ਸਾਈਲੈਂਸ ਜ਼ੋਨ ਵਿਚ ਦਿਨ ਵੇਲੇ 50 ਡੀ.ਬੀ.ਏ. ਤੇ ਰਾਤ ਵੇਲੇ 40 ਡੀ.ਬੀ.ਏ. ਦੀ ਸੀਮਾ ਤੋਂ ਵੱਧ ਨਹੀਂ ਹੋਣੀ ਚਾਹੀਦੀ | ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਕਿਸੇ ਵਲੋਂ ਵੀ ਅਜਿਹੇ ਪਟਾਕੇ ਚਲਾਉਣ, ਜਿਨ੍ਹਾਂ ਦੇ ਚੱਲਣ ਵਾਲੇ ਸਥਾਨ ਤੋਂ 4 ਮੀਟਰ ਦੇ ਦਾਇਰੇ ਅੰਦਰ 125 ਡੀ.ਬੀ. (ਏ.ਆਈ.) ਅਤੇ 145 ਡੀ.ਬੀ. (ਸੀ) ਪੀ.ਕੇ. ਤੋਂ ਵੱਧ ਆਵਾਜ਼ ਪੈਦਾ ਹੁੰਦੀ ਹੋਵੇ ਅਤੇ ਜ਼ਿਆਦਾ ਧੂੰਆਂ ਛੱਡਣ 'ਤੇ ਵਾਤਾਵਰਨ ਵਿਚ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਦੇ ਬਣਾਉਣ, ਵੇਚਣ ਅਤੇ ਸਟੋਰ ਕਰਨ 'ਤੇ ਮੁਕੰਮਲ ਪਾਬੰਦੀ ਹੋਵੇਗੀ | ਇਹ ਪਾਬੰਦੀ ਨਿਰਧਾਰਿਤ ਆਵਾਜ਼ ਅਤੇ ਰੰਗ ਰੌਸ਼ਨੀ ਪੈਦਾ ਕਰਨ ਵਾਲੇ ਪਟਾਕਿਆਂ 'ਤੇ ਲਾਗੂ ਨਹੀਂ ਹੋਵੇਗੀ | ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਪਟਾਕੇ ਚਲਾਉਣ 'ਤੇ ਮੁਕੰਮਲ ਪਾਬੰਦੀ ਹੋਵੇਗੀ | ਕਿਸੇ ਵੀ ਸਥਾਨ ਅਤੇ ਗੱਡੀਆਂ ਵਿਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਕਿਸੇ ਖ਼ਾਸ ਹਾਲਾਤ ਨੂੰ ਛੱਡ ਕੇ ਹਾਰਨ ਵਜਾਉਣ 'ਤੇ ਮੁਕੰਮਲ ਪਾਬੰਦੀ ਹੋਵੇਗੀ | ਪ੍ਰੈਸ਼ਰ ਹਾਰਨ ਅਤੇ ਹੋਰ ਅਜਿਹੇ ਹਾਰਨ, ਜੋ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਦੇ ਹੋਣ, ਆਦਿ ਬਣਾਉਣ ਅਤੇ ਵੇਚਣ 'ਤੇ ਵੀ ਪਾਬੰਦੀ ਲਾਈ ਗਈ ਹੈ | ਕਿਸੇ ਵੀ ਜਨਤਕ ਸਥਾਨ, ਇਮਾਰਤ, ਸਿਨੇਮਿਆਂ, ਮਾਲਜ਼, ਹੋਟਲ, ਰੈਸਟੋਰੈਂਟ ਅਤੇ ਮੇਲਿਆਂ ਦੇ ਪ੍ਰਬੰਧਕਾਂ ਵਲੋਂ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਸੰਗੀਤ ਅਤੇ ਅਸ਼ਲੀਲ ਗੀਤ ਚਲਾਏ ਜਾਣ 'ਤੇ ਪੂਰਨ ਪਾਬੰਦੀ ਹੋਵੇਗੀ | ਜ਼ਿਲ੍ਹੇ ਵਿਚ ਤਾਇਨਾਤ ਸਮੂਹ ਉਪ ਮੰਡਲ ਮੈਜਿਸਟਰੇਟ ਆਵਾਜ਼ੀ ਪ੍ਰਦੂਸ਼ਣ ਰੋਕਣ ਸਬੰਧੀ ਆਪਣੀ ਸਬ ਡਿਵੀਜ਼ਨ 'ਚ ਆਪਣੇ ਪੱਧਰ 'ਤੇ ਅਜਿਹੇ ਹੁਕਮ ਜਾਰੀ ਕਰਨਗੇ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਭਾਰਤ ਸਰਕਾਰ ਦੇ 'ਆਵਾਜ਼ ਪ੍ਰਦੂਸ਼ਣ ਨਿਯਮ ਅਤੇ ਨਿਯੰਤਰਨ ਰੂਲਜ਼ 2000' ਦੀ ਆਪਣੀ ਸਬ ਡਵੀਜ਼ਨ ਵਿਚ ਸਖ਼ਤੀ ਨਾਲ ਪਾਲਨਾ ਕਰਾਉਣਗੇ | ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨਗੇ | ਜ਼ਿਲ੍ਹੇ ਵਿਚ ਇਹ ਹੁਕਮ 16 ਜੂਨ ਤੱਕ ਲਾਗੂ ਰਹਿਣਗੇ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਭਾਜਪਾ ਔਰਤਾਂ ਦੀ ਰਿਜ਼ਰਵੇਸ਼ਨ ਦੇ ਨਾਂਅ 'ਤੇ ਦੇਸ਼ ਨਾਲ ਧੋਖਾ ਕਰਨ ਜਾ ਰਹੀ ਸੀ-ਡਾ. ਅਮਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।