20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਧਾਰਮਿਕ ਥਾਵਾਂ 'ਤੇ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼

ਅਜੀਤ ਡੈਸਕ 21-04-2026
ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼-ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਵਿਚ ਸਮੂਹ ਧਾਰਮਿਕ ਸਥਾਨਾਂ 'ਤੇ ਖ਼ਾਸ ਤੌਰ 'ਤੇ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜ਼ਿੰਮੇਵਾਰੀ ਲਗਾਈ ਹੈ | ਹੁਕਮਾਂ ਵਿਚ ਕਿਹਾ ਗਿਆ ਕਿ ਧਾਰਮਿਕ ਸਥਾਨਾਂ 'ਤੇ ਬੀਤੇ ਸਮੇਂ ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਕਾਰਨ ਤਣਾਅ ਪੈਦਾ ਹੁੰਦਾ ਹੈ ਅਤੇ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ | ਇਨ੍ਹਾਂ ਹਾਲਾਤਾਂ ਵਿਚ ਇਹ ਜ਼ਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ਵਿਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ ਮਾਲ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਉਠਾਉਣ ਦੀ ਫ਼ੌਰੀ ਜ਼ਰੂਰਤ ਹੈ | ਇਹ ਹੁਕਮ 16 ਜੂਨ ਤੱਕ ਲਾਗੂ ਰਹਿਣਗੇ |
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ 'ਚ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸ਼ਾਨਦਾਰ ਰਿਕਾਰਡ ਬਣਾਇਆ-ਲਾਲ ਚੰਦ ਕਟਾਰੂਚੱਕ... ਅਗਲੀ ਖ਼ਬਰ ਪੰਜਾਬੀਆਂ ਨੂੰ ਇਕਜੁੱਟ ਹੋਣ ਦੀ ਲੋੜ-ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।