21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਨਗਰ ਕੌਂਸਲ ਚੋਣਾਂ ਸੰਬੰਧੀ ਬਲਬੀਰ ਸਿੰਘ ਵਲੋਂ ਵਾਰਡ ਵਾਸੀਆ ਨਾਲ ਮੀਟਿੰਗ

ਮੀਟਿੰਗ ਦੌਰਾਨ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਵੰਤ ਸਿੰਘ ਢਿੱਲੋਂ ਦਾ ਸਨਮਾਨ ਕਰਦੇ ਹੋਏ ਬਲਬੀਰ ਸਿੰਘ ਤੇ ਹੋਰ | ਅਜੀਤ ਤਸਵੀਰ <br/> 21-04-2026
ਬਸੀ ਪਠਾਣਾਂ, 20 ਅਪ੍ਰੈਲ (ਐਚ.ਐਸ ਗੌਤਮ)-ਕਾਂਗਰਸ ਪਾਰਟੀ ਐਸ.ਸੀ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਬਲਬੀਰ ਸਿੰਘ ਵਲੋਂ ਆਗਾਮੀ ਨਗਰ ਕੌਂਸਲ ਚੋਣਾਂ ਸਬੰਧੀ ਆਪਣੇ ਗ੍ਰਹਿ ਵਿਖੇ ਵਾਰਡਵਾਸੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਵਾਰਡ ਵਾਸੀਆਂ ਨੇ ਆਪਣੀਆਂ ਸਮੱਸਿਆਵਾਂ ਦੱਸੀਆਂ | ਜਿਸ ਉਪਰੰਤ ਬਲਬੀਰ ਸਿੰਘ ਨੇ ਵਾਰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੰਸਦ ਮੈਂਬਰ ਡਾ. ਅਮਰ ਸਿੰਘ ਦੇ ਧਿਆਨ ਵਿਚ ਲਿਆ ਕੇ ਜਲਦ ਹੱਲ ਕਰਵਾਇਆ ਜਾਵੇਗਾ | ਮੀਟਿੰਗ ਦੌਰਾਨ ਸੀਨੀਅਰ ਕਾਂਗਰਸੀ ਆਗੂ ਕੁਲਵੰਤ ਸਿੰਘ ਢਿੱਲੋਂ ਨੂੰ ਲਗਾਤਾਰ ਤੀਜੀ ਵਾਰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਉਪ ਪ੍ਰਧਾਨ ਬਣਨ 'ਤੇ ਲੋਈ ਦੇ ਕੇੇ ਸਨਮਾਨਿਤ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ | ਅਖੀਰ ਵਿਚ ਵਾਰਡ ਵਾਸੀਆਂ ਨੇ ਇਕਜੁੱਟ ਹੋ ਕੇ ਨਗਰ ਕੌਂਸਲ ਚੋਣਾਂ ਵਿਚ ਬਲਬੀਰ ਸਿੰਘ ਦਾ ਸਾਥ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਪ੍ਰੇਮ ਮਲਹੋਤਰਾ, ਸਤਪਾਲ ਰਾਣਾ, ਹਜ਼ਾਰਾ ਸਿੰਘ, ਬਲਵਿੰਦਰ ਸਰਪੰਚ, ਰਾਮ ਮੂਰਤੀ ਗਡਹੇੜਾ, ਰਾਮ ਕਿ੍ਸ਼ਨ ਚੁੱਘ, ਗੁਰਮੀਤ ਸਿੰਘ ਬਾਵਾ, ਅਮਰੀਕ ਸਿੰਘ, ਸ਼ਾਦੀ ਰਾਮ ਅਤੇ ਰਜੇਸ਼ ਕੁਮਾਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਨੌਜਵਾਨ ਪੀੜ੍ਹੀ ਨੂੰ ਭਗਵਾਨ ਪਰਸ਼ੂਰਾਮ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ-ਸੁਭਾਸ਼ ਸੂਦ ਅਗਲੀ ਖ਼ਬਰ ਉੱਤਰੀ ਰੇਲਵੇ ਦੇ ਜੀ. ਐਮ ਨਿਰੀਖਕ ਨੇ ਸਰਹਿੰਦ ਰੇਲਵੇ ਸਟੇਸ਼ਨ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।