21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਨੌਜਵਾਨ ਪੀੜ੍ਹੀ ਨੂੰ ਭਗਵਾਨ ਪਰਸ਼ੂਰਾਮ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ-ਸੁਭਾਸ਼ ਸੂਦ

ਅਜੀਤ ਡੈਸਕ 21-04-2026
ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਭਗਵਾਨ ਪਰਸ਼ੂਰਾਮ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਕਦੇ ਵੀ ਅੱਤਿਆਚਾਰ ਅਤੇ ਜ਼ੁਲਮ ਨੂੰ ਬਰਦਾਸ਼ਤ ਨਹੀਂ ਕਰਨਾ ਚਾਹੀਦਾ, ਸਗੋਂ ਇਸ ਦੇ ਵਿਰੁੱਧ ਦਿ੍ੜ੍ਹਤਾ ਨਾਲ ਖੜ੍ਹੇ ਹੋਣਾ ਚਾਹੀਦਾ ਹੈ | ਇਹ ਸ਼ਬਦ ਸਾਬਕਾ ਡਾਇਰੈਕਟਰ ਪੀ.ਆਰ.ਟੀ.ਸੀ. ਸੁਭਾਸ਼ ਸੂਦ ਨੇ ਭਗਵਾਨ ਪਰਸ਼ੂਰਾਮ ਦੇ ਪ੍ਰਗਟ ਉਤਸਵ ਦੇ ਮੌਕੇ 'ਤੇ ਉਨ੍ਹਾਂ ਨੂੰ ਸ਼ਰਧਾ 'ਤੇ ਸਤਿਕਾਰ ਭੇਟ ਕਰਦੇ ਹੋਏ ਕਹੇ | ਉਨ੍ਹਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਨੇ ਹਮੇਸ਼ਾ ਆਪਣੇ ਜੀਵਨ ਵਿਚ ਸੱਚ ਅਤੇ ਧਰਮ ਦੀ ਰੱਖਿਆ ਲਈ ਲੜਾਈ ਲੜੀ ਅਤੇ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕੀਤੀ | ਅੱਜ ਵੀ ਸਮਾਜ ਨੂੰ ਉਨ੍ਹਾਂ ਦੇ ਆਦਰਸ਼ਾਂ ਦੀ ਬਹੁਤ ਲੋੜ ਹੈ, ਤਾਂ ਜੋ ਲੋਕ ਨਿਡਰ ਹੋ ਕੇ ਸੱਚ ਦੇ ਮਾਰਗ 'ਤੇ ਚੱਲ ਸਕਣ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਖ਼ਾਸ ਤੌਰ 'ਤੇ ਭਗਵਾਨ ਪਰਸ਼ੂਰਾਮ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ | ਉਨ੍ਹਾਂ ਨੇ ਭਗਵਾਨ ਪਰਸ਼ੂਰਾਮ ਦੇ ਜੀਵਨ 'ਤੇ ਚਾਨਣਾ ਪਾਇਆ ਅਤੇ ਲੋਕਾਂ ਨੂੰ ਉਨ੍ਹਾਂ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ | ਇਕੱਠ ਦੌਰਾਨ ਭਜਨ-ਕੀਰਤਨ ਅਤੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ, ਜਿਸ ਵਿਚ ਸੰਗਤਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਪਰਸ਼ੂਰਾਮ ਬ੍ਰਾਹਮਣ ਸਭਾ ਸਰਹਿੰਦ ਦੀ ਟੀਮ ਨੇ ਇਸ ਮੌਕੇ ਸੁਭਾਸ਼ ਸੂਦ ਦਾ ਸਨਮਾਨ ਵੀ ਕੀਤਾ |
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ ਸ੍ਰੀ ਬ੍ਰਾਹਮਣ ਸਭਾ ਦੇ ਕਿ੍ਸ਼ਨ ਭਾਰਦਵਾਜ ਬਣੇ ਪ੍ਰਧਾਨ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਸੰਬੰਧੀ ਬਲਬੀਰ ਸਿੰਘ ਵਲੋਂ ਵਾਰਡ ਵਾਸੀਆ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।