21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਭਗਵਾਨ ਪਰਸ਼ੂਰਾਮ ਜੀ ਦਾ ਜੀਵਨ ਸਾਨੂੰ ਸੱਚ ਤੇ ਧਰਮ ਦੇ ਰਾਹ 'ਤੇ ਚੱਲਣ ਦੀ ਪੇ੍ਰਰਨਾ ਦਿੰਦਾ ਹੈ-ਚੀਮਾ

ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦਾ ਅਮਲੋਹ ਵਿਖੇ ਕਰਵਾਏ ਸਮਾਗਮ ਦੌਰਾਨ ਸਨਮਾਨ ਕਰਦੇ ਹੋਏ ਪ੍ਰਬੰਧਕ | ਤਸਵੀਰ: ਕੇਵਲ ਸਿੰਘ <br/> 21-04-2026
ਅਮਲੋਹ, 20 ਅਪ੍ਰੈਲ (ਕੇਵਲ ਸਿੰਘ)-ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਦੇ ਪਾਵਨ ਅਵਸਰ 'ਤੇ ਭਗਵਾਨ ਪਰਸ਼ੂਰਾਮ ਵੈੱਲਫੇਅਰ ਸੁਸਾਇਟੀ ਅਮਲੋਹ ਵਲੋਂ ਵਿਸ਼ਾਲ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤ, ਸਮਾਜਿਕ ਆਗੂਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਸੰਗਤ ਨੂੰ ਜੈਅੰਤੀ ਦੀ ਵਧਾਈ ਦਿੱਤੀ | ਇਸ ਮੌਕੇ ਸ. ਚੀਮਾ ਨੇ ਭਗਵਾਨ ਪਰਸ਼ੂਰਾਮ ਜੀ ਦੇ ਜੀਵਨ, ਉੱਚ ਆਦਰਸ਼ਾਂ ਅਤੇ ਧਰਮ-ਨਿਆਂ ਲਈ ਕੀਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ | ਉਨ੍ਹਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਜੀ ਨੇ ਅਹੰਕਾਰ ਅਤੇ ਜ਼ੁਲਮ ਦਾ ਡੱਟ ਕੇ ਵਿਰੋਧ ਕਰਦਿਆਂ ਧਰਤੀ ਨੂੰ ਅਧਰਮ ਤੋਂ ਮੁਕਤ ਕਰਨ ਦਾ ਸੰਦੇਸ਼ ਦਿੱਤਾ | ਉਨ੍ਹਾਂ ਦਾ ਜੀਵਨ ਸਾਨੂੰ ਸੱਚਾਈ, ਸਾਹਸ ਅਤੇ ਧਰਮ ਦੀ ਰਾਹ 'ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ | ਇਸ ਦੌਰਾਨ ਸੰਗਤ ਵਲੋਂ ਭਜਨ-ਕੀਰਤਨ ਕੀਤਾ ਗਿਆ ਅਤੇ ਸਮਾਜ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ ਗਈ | ਅੰਤ ਵਿਚ ਪ੍ਰਬੰਧਕਾਂ ਵਲੋਂ ਸਾਰੀਆਂ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਖੇਤੀ ਮਸ਼ੀਨਰੀ ਸਬਸਿਡੀ 'ਤੇ ਲੈਣ ਲਈ 24 ਤੱਕ ਲਏ ਜਾਣਗੇ ਬਿਨੈ ਪੱਤਰ-ਮੁੱਖ ਖੇਤੀਬਾੜੀ ਅਫ਼ਸਰ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਵਤਾਰ ਸਿੰਘ ਰਿਆ ਨੇ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।