21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਖੇਤੀ ਮਸ਼ੀਨਰੀ ਸਬਸਿਡੀ 'ਤੇ ਲੈਣ ਲਈ 24 ਤੱਕ ਲਏ ਜਾਣਗੇ ਬਿਨੈ ਪੱਤਰ-ਮੁੱਖ ਖੇਤੀਬਾੜੀ ਅਫ਼ਸਰ

ਅਜੀਤ ਡੈਸਕ 21-04-2026
ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰਾਪ ਰੈਜੀਡਿਉ ਮੈਨੇਜਮੈਂਟ ਸਕੀਮ ਸੀ.ਆਰ.ਐਮ ਅਧੀਨ ਸਾਲ 2026-27 ਲਈ ਮਸ਼ੀਨਰੀ ਸਬਸਿਡੀ 'ਤੇ ਲੈਣ ਲਈ ਪੋਰਟਲ ਖੋਲਿ੍ਹਆ ਗਿਆ ਹੈ | ਇਸ ਸਕੀਮ ਅਧੀਨ ਖੇਤੀ ਮਸ਼ਨੀਰੀ ਸਬਸਿਡੀ 'ਤੇ ਲੈਣ ਲਈ ਕਿਸਾਨ 24 ਅਪ੍ਰੈਲ ਤੱਕ ਪੋਰਟਲ ਉੱਪਰ ਬਿਨੈ ਪੱਤਰ ਜਮ੍ਹਾ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਇੰਨ ਸੀਟੂ ਤਰੀਕੇ ਨਾਲ ਪਰਾਲੀ ਪ੍ਰਬੰਧਨ ਕਰਨ ਲਈ ਸੁਪਰ ਐਸ.ਐਮ.ਐਸ.ਮਲਚਰ, ਐਮ.ਬੀ.ਪਲੋਅ, ਪੈਡੀ ਚੋਪਰ, ਸੁਪਰ ਸੀਡਰ, ਹੈਪੀ ਸੀਡਰ ਅਤੇ ਸਰਬ ਮਾਸਟਰ ਮਸ਼ੀਨਾਂ ਲਈ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਐਕਸ ਸੀਟੂ ਤਰੀਕੇ ਨਾਲ ਪਰਾਲੀ ਪ੍ਰਬੰਧਨ ਲਈ ਬੇਲਰ ਤੇ ਰੇਕ ਮਸ਼ੀਨ ਲਈ ਬਿਨੈ ਪੱਤਰ ਦਿੱਤੇ ਜਾ ਸਕਦੇ ਹਨ | ਇਸ ਮਸ਼ੀਨਰੀ 'ਤੇ ਨਿੱਜੀ ਕੈਟਾਗਰੀ ਵਿਚ 50 ਫ਼ੀਸਦੀ ਸਬਸਿਡੀ ਅਤੇ ਨਿੱਜੀ ਕਸਟਮ ਹਾਈਰਿੰਗ ਸੈਂਟਰ ਸਥਾਪਤ ਕਰਨ ਲਈ 80 ਫ਼ੀਸਦੀ ਸਬਸਿਡੀ ਦਾ ਲਾਭ ਉਠਾਇਆ ਜਾ ਸਕਦਾ
ਪਿਛਲੀ ਖ਼ਬਰ ਭਗਵਾਨ ਪਰਸ਼ੂਰਾਮ ਜੀ ਦਾ ਜੀਵਨ ਸਾਨੂੰ ਸੱਚ ਤੇ ਧਰਮ ਦੇ ਰਾਹ 'ਤੇ ਚੱਲਣ ਦੀ ਪੇ੍ਰਰਨਾ ਦਿੰਦਾ ਹੈ-ਚੀਮਾ ਅਗਲੀ ਖ਼ਬਰ ਭਗਵਾਨ ਪਰਸ਼ੂਰਾਮ ਜੀ ਦਾ ਜੀਵਨ ਸਾਨੂੰ ਸੱਚ ਤੇ ਧਰਮ ਦੇ ਰਾਹ 'ਤੇ ਚੱਲਣ ਦੀ ਪੇ੍ਰਰਨਾ ਦਿੰਦਾ ਹੈ-ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।