21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਵਤਾਰ ਸਿੰਘ ਰਿਆ ਵਲੋਂ ਕੈਂਸਰ ਪੀੜਤ ਲਈ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ

ਸ਼੍ਰੋਮਣੀ ਕਮੇਟੀ ਵਲੋਂ ਸਹਾਇਤਾ ਰਾਸ਼ੀ ਦਾ ਚੈੱਕ ਮਹਿਲਾ ਨੂੰ ਸੌਂਪਦੇ ਹੋਏ ਭਾਈ ਅਵਤਾਰ ਸਿੰਘ ਰਿਆ | ਅਜੀਤ ਤਸਵੀਰ <br/> 21-04-2026
ਖਮਾਣੋਂ, 20 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਵਤਾਰ ਸਿੰਘ ਰਿਆ ਵਲੋਂ ਕੈਂਸਰ ਪੀੜਤ ਇਕ ਮਹਿਲਾ ਨੂੰ ਇਲਾਜ ਲਈ ਸਹਾਇਤਾ ਰਾਸ਼ੀ ਵਜੋਂ ਪੰਦਰਾਂ ਹਜ਼ਾਰ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਦੁਆਰਾ ਜਾਰੀ ਕੀਤਾ ਗਿਆ | ਇਸ ਮੌਕੇ ਭਾਈ ਰਿਆ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੁਆਰਾ ਇਹ ਸੇਵਾ ਪਿਛਲੇ ਕਈ ਸਾਲਾਂ ਤੋਂ ਨਿਰੰਤਰ ਜਾਰੀ ਹੈ | ਇਹ ਸਹਾਇਤਾ ਰਾਸ਼ੀ ਪੀੜਤਾਂ ਨੂੰ ਇਲਾਜ ਕਰਵਾਉਣ ਲਈ ਵਿੱਤੀ ਫ਼ਾਇਦਾ ਪਹੰੁਚਾਉਂਦੀ ਹੈ | ਇਸ ਮੌਕੇ ਭਾਈ ਰਿਆ ਨਾਲ ਜਸਮੇਲ ਸਿੰਘ ਬਡਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ, ਜਸਵੀਰ ਸਿੰਘ, ਗੁਰਮੁੱਖ ਸਿੰਘ, ਅਵਤਾਰ ਸਿੰਘ, ਚੂਹੜ ਸਿੰਘ ਸਾਬਕਾ ਸਰਪੰਚ ਪਿੰਡ ਬਡਲਾ, ਜਰਨੈਲ ਸਿੰਘ ਅਤੇ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਵਤਾਰ ਸਿੰਘ ਰਿਆ ਵਲੋਂ ਕੈਂਸਰ ਪੀੜਤ ਲਈ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ ਅਗਲੀ ਖ਼ਬਰ ਇਪਸ਼ਿਤਾ ਨੇ ਚਮਕਾਇਆ ਸਕੂਲ ਤੇ ਮਾਪਿਆਂ ਦਾ ਨਾਂਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।