21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੋਣ 'ਤੇ ਪੁਲਿਸ ਸਟੇਸ਼ਨ ਅੱਗੇ ਦਿੱਤਾ ਧਰਨਾ

ਅਜੀਤ ਡੈਸਕ 21-04-2026
ਸਮਾਣਾ, 20 ਅਪ੍ਰੈਲ (ਪ੍ਰੀਤਮ ਸਿੰਘ ਨਾਗੀ)-ਪਿਛਲੇ ਦਿਨੀਂ ਇੱਥੋਂ ਦੇ ਇਕ ਫ਼ੋਟੋਗਰਾਫ਼ਰ ਸਤਨਾਮ ਸਿੰਘ ਦੀ ਕੁੱਝ ਲੋਕਾਂ ਨੇ ਕੁੱਟਮਾਰ ਕੀਤੀ ਤੇ ਉਸ ਦੀ ਦਸਤਾਰ ਉਤਾਰ ਦਿੱਤੀ | ਆਪਣੀ ਹੋਈ ਬੇਇੱਜ਼ਤੀ ਨਾ ਸਹਾਰਦੇ ਹੋਏ ਉਸ ਨੇ ਆਤਮ ਹੱਤਿਆ ਕਰ ਲਈ ਸੀ | ਪੁਲਿਸ ਨੇ ਕੇਸ ਦਰਜ ਕਰ ਲਿਆ ਸੀ ਪਰ ਕਿਸੇ ਦੀ ਗਿ੍ਫ਼ਤਾਰੀ ਨਹੀਂ ਹੋਈ | ਮਿ੍ਤਕ ਦੇ ਵਾਰਸਾਂ ਨੇ ਅੱਜ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਕਰਦੇ ਹੋਏ ਸ਼ਹਿਰ ਵਿਚ ਰੋਸ ਮਾਰਚ ਕੀਤਾ ਅਤੇ ਪੁਲਿਸ ਸਟੇਸ਼ਨ ਅੱਗੇ ਧਰਨਾ ਦਿੱਤਾ | ਐਸ.ਐੱਚ.ਓ. ਸਮਾਣਾ ਬਲਜੀਤ ਸਿੰਘ ਨੇ ਧਰਨਾ ਦੇ ਰਹੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਦੋਸ਼ੀ ਜਲਦੀ ਗਿ੍ਫ਼ਤਾਰ ਕਰ ਲਏ ਜਾਣਗੇ ਤੇ ਧਰਨਾ ਚੁੱਕ ਦਿੱਤਾ ਗਿਆ |
ਪਿਛਲੀ ਖ਼ਬਰ ਦਲਜੀਤ ਸਿੰਘ ਵਿਰਕ ਨੇ ਡੀ.ਐਸ.ਪੀ. ਘਨੌਰ ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੋਣ 'ਤੇ ਪੁਲਿਸ ਸਟੇਸ਼ਨ ਅੱਗੇ ਦਿੱਤਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।