21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਜੀ.ਟੀ.ਬੀ. ਸਕੂਲ ਰੈਲੋਂ 'ਚ ਉਤਸ਼ਾਹ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ

ਜੀ.ਟੀ.ਬੀ ਸਕੂਲ ਵਿਖੇ ਵਿਸਾਖੀ ਤਿਉਹਾਰ ਮੌਕੇ ਸਮਾਗਮ ਵਿਚ ਸ਼ਮੂਲੀਅਤ ਕਰਦੇ ਵਿਦਿਆਰਥੀ | ਅਜੀਤ ਤਸਵੀਰ <br/> 21-04-2026
ਬਸੀ ਪਠਾਣਾਂ, 20 ਅਪ੍ਰੈਲ (ਪੱਤਰ ਪ੍ਰੇਰਕ)-ਜੀ.ਟੀ.ਬੀ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੈਲੋਂ ਵਿਚ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਪੰਜਾਬੀ ਪਹਿਰਾਵੇ ਵਿਚ ਸਜੇ ਵਿਦਿਆਰਥੀਆਂ ਨੇ ਭੰਗੜਾ ਤੇ ਗਿੱਧਾ ਪੇਸ਼ ਕੀਤਾ ਅਤੇ ਵਿਸਾਖੀ ਨਾਲ ਸਬੰਧਿਤ ਕਵਿਤਾਵਾਂ ਤੇ ਗੀਤ ਸੁਣਾ ਕੇ ਸਾਰਿਆਂ ਦਾ ਮਨ ਮੋਹ ਲਿਆ | ਅਧਿਆਪਕਾਂ ਨੇ ਬੱਚਿਆਂ ਨੂੰ ਵਿਸਾਖੀ ਦੇ ਇਤਿਹਾਸ ਅਤੇ ਇਸ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਸਕੂਲ ਦੇ ਪਿ੍ੰਸੀਪਲ ਰਾਜਵਿੰਦਰ ਕੌਰ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿਸਾਖੀ ਦੀ ਵਧਾਈ ਦਿੱਤੀ |
ਪਿਛਲੀ ਖ਼ਬਰ ਜੀ.ਟੀ.ਬੀ. ਸਕੂਲ ਰੈਲੋਂ 'ਚ ਉਤਸ਼ਾਹ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ ਅਗਲੀ ਖ਼ਬਰ ਮੁੜ ਵਸੇਬਾ ਕੇਂਦਰ ਸਰਹਿੰਦ ਵਿਖੇ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।