21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਜੀ.ਟੀ.ਬੀ. ਸਕੂਲ ਰੈਲੋਂ 'ਚ ਉਤਸ਼ਾਹ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ

ਅਜੀਤ ਡੈਸਕ 21-04-2026
ਬਸੀ ਪਠਾਣਾਂ, 20 ਅਪ੍ਰੈਲ (ਪੱਤਰ ਪ੍ਰੇਰਕ)-ਜੀ.ਟੀ.ਬੀ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੈਲੋਂ ਵਿਚ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਪੰਜਾਬੀ ਪਹਿਰਾਵੇ ਵਿਚ ਸਜੇ ਵਿਦਿਆਰਥੀਆਂ ਨੇ ਭੰਗੜਾ ਤੇ ਗਿੱਧਾ ਪੇਸ਼ ਕੀਤਾ ਅਤੇ ਵਿਸਾਖੀ ਨਾਲ ਸਬੰਧਿਤ ਕਵਿਤਾਵਾਂ ਤੇ ਗੀਤ ਸੁਣਾ ਕੇ ਸਾਰਿਆਂ ਦਾ ਮਨ ਮੋਹ ਲਿਆ | ਅਧਿਆਪਕਾਂ ਨੇ ਬੱਚਿਆਂ ਨੂੰ ਵਿਸਾਖੀ ਦੇ ਇਤਿਹਾਸ ਅਤੇ ਇਸ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਸਕੂਲ ਦੇ ਪਿ੍ੰਸੀਪਲ ਰਾਜਵਿੰਦਰ ਕੌਰ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿਸਾਖੀ ਦੀ ਵਧਾਈ ਦਿੱਤੀ |
ਪਿਛਲੀ ਖ਼ਬਰ ਲੋਕਾਂ ਦੀ ਸਹੂਲਤ ਲਈ ਵਾਰਡ ਨੰਬਰ. 13 'ਚ ਖੁੱਲਿ੍ਹਆ ਆਮ ਆਦਮੀ ਪਾਰਟੀ ਦਾ ਦਫ਼ਤਰ ਅਗਲੀ ਖ਼ਬਰ ਜੀ.ਟੀ.ਬੀ. ਸਕੂਲ ਰੈਲੋਂ 'ਚ ਉਤਸ਼ਾਹ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।