22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ 'ਚ ਸ਼ਾਮਿਲ ਹੋਣ ਲਈ 'ਆਪ' ਯੂਥ ਆਗੂਆਂ ਦਾ ਕਾਫ਼ਲਾ ਰਵਾਨਾ

ਅਜੀਤ ਡੈਸਕ 07-05-2026
ਮੰਡੀ ਗੋਬਿੰਦਗੜ੍ਹ, 6 ਮਈ (ਰਾਜੇਸ਼ ਸ਼ਰਮਾ)-ਬੇਅਦਬੀਆਂ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਸਜਾਵਾਂ ਦੇ ਪ੍ਰਬੰਧ ਲਈ ਪੰਜਾਬ ਵਿਧਾਨ ਸਭਾ ਵਲੋਂ ਵਿਸ਼ੇਸ਼ ਸੈਸ਼ਨ ਦੌਰਾਨ ਲਿਆਂਦੇ ਗਏ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿਲ 2026 ਪਾਸ ਹੋਣ ਉਪਰੰਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ ਗਈ ਹੈ | ਜਿਸ ਵਿਚ ਆਮ ਆਦਮੀ ਪਾਰਟੀ ਯੂਥ ਵਿੰਗ ਦੀ ਲੀਡਰਸ਼ਿਪ ਵਲੋਂ ਵੀ ਭਰਵੀਂ ਸ਼ਮੂਲੀਅਤ ਦਰਜ਼ ਕਰਵਾਈ ਗਈ | ਇਹ ਜਾਣਕਾਰੀ ਅੱਜ ਇੱਥੋਂ ਸ਼ੁਕਰਾਨਾ ਯਾਤਰਾ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਣ ਤੋਂ ਪਹਿਲਾਂ 'ਆਪ' ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨੀਸ਼ ਨਿਊਆਂ ਅਤੇ ਸੂਬਾ ਯੂਥ ਜੁਆਇੰਟ ਸੈਕਟਰੀ ਹਰਪ੍ਰੀਤ ਸਿੰਘ ਵਿੱਕੀ ਚਾਹਲ ਨੇ ਦਿੱਤੀ | ਉਨ੍ਹਾਂ ਕਿਹਾ ਕਿ ਯੂਥ ਵਿੰਗ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ 'ਆਪ' ਯੂਥ ਵਿੰਗ ਦੀ ਲੀਡਰਸ਼ਿਪ ਵਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ | ਇਸ ਮੌਕੇ 'ਤੇ ਉਕਤ ਆਗੂਆਂ ਨੇ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿਲ ਪਾਸ ਹੋਣ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਮੁੱਚੀ ਕੈਬਨਿਟ ਅਤੇ 'ਆਪ' ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ | ਇਸ ਮੌਕੇ 'ਤੇ ਪਰਮਿੰਦਰ ਸਿੰਘ ਸੰਧੂ, ਨਵਲਦੀਪ ਸਿੰਘ ਸੰਧੂ, ਹਰਪ੍ਰੀਤ ਸਿੰਘ ਵਿੱਕੀ ਚਾਹਲ, ਜ਼ਿਲ੍ਹਾ ਪ੍ਰਧਾਨ ਮਨੀਸ਼ ਨਿਊਆਂ, ਪਰਦੀਪ ਕੰਜਾਰੀ, ਗੁਰਜੋਤ ਗੁਰੀ, ਦਿਲਪ੍ਰੀਤ ਸਿੰਘ ਭੱਟੀ, ਅਮਰਿੰਦਰ ਸਿੰਘ ਰੰਧਾਵਾ, ਇਕਵੀਰ ਸਿੰਘ ਰੰਧਾਵਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ, ਜੋ ਸ਼ੁਕਰਾਨਾ ਯਾਤਰਾ ਦੌਰਾਨ ਕਾਫ਼ਲੇ ਵਿਚ ਆਪਣੀਆਂ ਡਿਊਟੀਆਂ ਨਿਭਾਉਣਗੇ |
ਪਿਛਲੀ ਖ਼ਬਰ ਪੁਲਿਸ ਨੇ ਇਕ ਨੌਜਵਾਨ ਨੂੰ ਪਿਸਟਲ ਅਤੇ ਤਿੰਨ ਜਿੰਦਾ ਰੌਂਦ ਸਮੇਤ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ ਆਸ਼ਾ ਵਰਕਰਾਂ ਤੇ ਫੈਸੀਲੀਟੇਟਰ ਯੂਨੀਅਨ ਵਲੋਂ ਡੀ. ਸੀ. ਦਫ਼ਤਰ ਨੇੜੇ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।