22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੁਲਿਸ ਨੇ ਇਕ ਨੌਜਵਾਨ ਨੂੰ ਪਿਸਟਲ ਅਤੇ ਤਿੰਨ ਜਿੰਦਾ ਰੌਂਦ ਸਮੇਤ ਕੀਤਾ ਗਿ੍ਫ਼ਤਾਰ

ਅਜੀਤ ਡੈਸਕ 07-05-2026
ਫ਼ਤਹਿਗੜ੍ਹ ਸਾਹਿਬ, 6 ਮਈ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਸੀ.ਆਈ.ਏ ਸਟਾਫ਼ ਸਰਹਿੰਦ ਦੀ ਪੁਲਿਸ ਪਾਰਟੀ ਵਲੋਂ ਇਕ ਵਿਅਕਤੀ ਨੂੰ 1 ਪਿਸਟਲ 30 ਬੋਰ ਅਤੇ 3 ਜਿੰਦਾ ਰੌਂਦ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਸੱਦੀ ਪ੍ਰੈਸ ਕਾਨਫ਼ਰੰਸ ਦੌਰਾਨ ਕਪਤਾਨ ਪੁਲਿਸ (ਜਾਂਚ) ਜਸਕੀਰਤ ਸਿੰਘ ਅਹੀਰ ਅਤੇ ਉਪ ਕਪਤਾਨ ਪੁਲਿਸ (ਜਾਂਚ) ਖੁਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀਆਂ ਹਦਾਇਤਾਂ ਤਹਿਤ ਸਮਾਜ ਦੇ ਭੈੜੇ ਅਨਸਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਸੀ.ਆਈ.ਏ ਸਟਾਫ਼ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਜਤਿੰਦਰਪਾਲ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਵਲੋਂ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਹਰਮਨ ਸਿੰਘ ਨਾਮਕ ਵਿਅਕਤੀ ਨੂੰ ਕਾਲੇ ਰੰਗ ਦੀ ਵਰਨਾ ਕਾਰ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਦੇ ਕਬਜ਼ੇ 'ਚੋਂ ਪੁਲਿਸ ਪਾਰਟੀ ਨੂੰ ਇਕ ਪਿਸਟਲ 30 ਅਤੇ 3 ਜਿੰਦਾ ਰੌਂਦ ਬਰਾਮਦ ਹੋਏ ਹਨ | ਜਿਸ ਦੇ ਖ਼ਿਲਾਫ਼ ਥਾਣਾ ਸਰਹਿੰਦ ਵਿਖੇ ਧਾਰਾ 25 ਅਸਲਾ ਐਕਟ ਅਧੀਨ ਮੁਕੱਦਮਾ ਦਰਜ਼ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸ ਪਾਸੋਂ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਦੱਸਿਆ ਕਿ ਅਸਲੇ ਸਮੇਤ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਹਰਮਨ ਸਿੰਘ ਵਾਸੀ ਜਲਵੇੜਾ ਥਾਣਾ ਸਰਹਿੰਦ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ | ਕਪਤਾਨ ਪੁਲਿਸ ਨੇ ਦੱਸਿਆ ਕਿ ਫ਼ਿਲਹਾਲ ਉਕਤ ਵਿਅਕਤੀ ਨੂੰ ਮਾਨਯੋਗ ਅਦਾਲਤ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਹਰਮਨ ਸਿੰਘ ਦੇ ਖ਼ਿਲਾਫ਼ ਪਹਿਲਾਂ ਵੀ 2 ਮੁਕੱਦਮੇ ਦਰਜ ਹਨ ਜਿਨ੍ਹਾਂ ਵਿਚ ਇਕ ਮੁਕੱਦਮਾ ਐਨ.ਡੀ.ਪੀ.ਐਸ.ਐਕਟ ਤਹਿਤ ਦਰਜ ਹੈ | ਇਸ ਮੌਕੇ ਹੋਰ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਦੇ ਯਤਨਾਂ ਸਦਕਾ 80 ਫ਼ੀਸਦੀ ਨਹਿਰੀ ਪਾਣੀ ਕਿਸਾਨਾਂ ਨੂੰ ਮਿਲਿਆ-ਵਿਧਾਇਕ ਰਾਏ ਅਗਲੀ ਖ਼ਬਰ ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ 'ਚ ਸ਼ਾਮਿਲ ਹੋਣ ਲਈ 'ਆਪ' ਯੂਥ ਆਗੂਆਂ ਦਾ ਕਾਫ਼ਲਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।