22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਭਾਜਪਾ ਦੀ ਅਹਿਮ ਮੀਟਿੰਗ

ਅਜੀਤ ਡੈਸਕ 07-05-2026
ਫ਼ਤਹਿਗੜ੍ਹ ਸਾਹਿਬ, 6 ਮਈ (ਬਲਜਿੰਦਰ ਸਿੰਘ)-ਆਗਾਮੀ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਭਾਜਪਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਅਹਿਮ ਮੀਟਿੰਗ ਭੱਟੀ ਫਾਰਮ ਸਰਹਿੰਦ ਵਿਖੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਹੋਈ | ਜਿਸ ਵਿਚ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਤੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ | ਮੀਟਿੰਗ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ 'ਤੇ ਵਰਕਰਾਂ ਨੂੰ ਲਾਮਬੰਦ ਕਰਨਾ ਅਤੇ ਆਉਣ ਵਾਲੀਆਂ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਇਕ ਠੋਸ ਚੋਣ ਰਣਨੀਤੀ ਤਿਆਰ ਕਰਨਾ ਸੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਬਰਾੜ ਨੇ ਸਪਸ਼ਟ ਕੀਤਾ ਕਿ ਪਾਰਟੀ ਹਰ ਵਾਰਡ ਵਿਚ ਮਜ਼ਬੂਤੀ ਨਾਲ ਚੋਣਾਂ ਲੜੇਗੀ | ਉਨ੍ਹਾਂ ਸਥਾਨਕ ਲੀਡਰਸ਼ਿਪ ਤੇ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਹੁਣ ਤੋਂ ਹੀ ਜਨਤਾ ਤੱਕ ਪਹੁੰਚ ਕਰਨ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਘਰ-ਘਰ ਪ੍ਰਚਾਰ ਕਰਨ | ਉਨ੍ਹਾਂ ਕੁਝ ਸਮੇਂ ਤੋਂ ਰਾਜਨੀਤਿਕ ਹਲਕਿਆਂ ਵਿਚ ਫੈਲ ਰਹੀਆਂ ਅਫ਼ਵਾਹਾਂ ਨੂੰ ਵਿਰਾਮ ਦਿੰਦਿਆਂ ਸਪਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਭਾਜਪਾ ਦੇ ਸੰਪਰਕ ਵਿਚ ਨਹੀਂ ਹੈ | ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਚ ਕਿਸੇ ਹੋਰ ਪਾਰਟੀ ਦੇ ਸਮਰਥਨ ਕਾਰਨ ਨਹੀਂ, ਸਗੋਂ ਆਪਣੇ ਸਮਰਪਿਤ ਵਰਕਰਾਂ ਦੀ ਮਿਹਨਤ ਤੇ ਲੋਕਾਂ ਦੇ ਵਿਸ਼ਵਾਸ ਕਾਰਨ ਮਜ਼ਬੂਤੀ ਵੱਲ ਵੱਧ ਰਹੀ ਹੈ | ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਸੀਨੀਅਰ ਲੀਡਰਸ਼ਿਪ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵਰਕਰ ਇਨ੍ਹਾਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਉਹ ਕੇਂਦਰ ਦੀਆਂ ਪ੍ਰਾਪਤੀਆਂ ਨੂੰ ਜਨਤਾ ਵਿਚ ਲੈ ਕੇ ਜਾਣਗੇ | ਇਸ ਮੌਕੇ ਪਾਰਟੀ ਦੇ ਮਿਹਨਤੀ ਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਰਕਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਵਿਪਨ ਸੂਦ ਕਾਕਾ ਚੋਣ ਇੰਚਾਰਜ ਮੰਡੀ ਗੋਬਿੰਦਗੜ੍ਹ, ਸੁਖਦੇਵ ਸਿੰਘ ਗਿੱਲ ਚੋਣ ਇੰਚਾਰਜ ਬਸੀ, ਡਾ. ਹਰਬੰਸ ਲਾਲ ਚੋਣ ਇੰਚਾਰਜ ਖਮਾਣੋਂ, ਗੇਜਾ ਰਾਮ ਵਾਲਮੀਕੀ, ਜਗਦੀਪ ਸਿੰਘ ਚੀਮਾ, ਕੰਵਰਵੀਰ ਸਿੰਘ ਟੌਹੜਾ, ਸੰਦੀਪ ਸਿੰਘ ਬੱਲ, ਕੁਲਦੀਪ ਸਹੋਤਾ, ਕੁਲਦੀਪ ਸਿੰਘ ਸਿੱਧੂਪੁਰ, ਸਰਬਜੀਤ ਸਿੰਘ ਮੱਖਣ, ਅਜਾਇਬ ਸਿੰਘ ਜਖਵਾਲੀ, ਤਰਲੋਚਨ ਸਿੰਘ ਲਾਲੀ, ਵਿਕੀ ਰਾਏ, ਹਰੀਸ਼ ਅਗਰਵਾਲ, ਰਵਿੰਦਰ ਸਿੰਘ ਪਦਮ, ਧਰਮਿੰਦਰ ਬਾਂਡਾ, ਐਡਵੋਕੇਟ ਰਾਜਵੀਰ ਸਿੰਘ ਗਰੇਵਾਲ, ਗੁਰਮੁਖ ਸਿੰਘ, ਸਿਕੰਦਰ ਸਿੰਘ ਝੋਲਟੀ ਖੇੜੀ, ਸਤਨਾਮ ਸਿੰਘ ਨਿਆਮੂ ਮਾਜਰਾ, ਦਵਿੰਦਰ ਕੁਮਾਰ, ਹਰਚਰਨ ਸਿੰਘ ਬਧੌਛੀ ਕਲਾਂ, ਵਰਿੰਦਰ ਸਿੰਘ, ਜਸਪਾਲ ਸਿੰਘ ਅਨਾਇਤਪੁਰਾ, ਤਜਿੰਦਰ ਸਿੰਘ ਬਿੱਟੂ, ਜਸਵਿੰਦਰ ਸਿੰਘ, ਓਮ ਗੌਤਮ, ਮੋਹਨ ਸਿੰਘ ਚੁੰਨੀ, ਰਾਜੀਵ ਵਰਮਾ, ਸਨੀ ਗੋਇਲ, ਪੁਨੀਤ ਮਹਾਵਰ, ਸੁਖਵਿੰਦਰ ਸਿੰਘ ਸੁੱਖੀ, ਰਾਜੇਸ਼ ਗੁਪਤਾ, ਪਰਮਿੰਦਰ ਸਿੰਘ ਵਜ਼ੀਰਾਬਾਦ, ਪ੍ਰੀਤ ਇੰਦਰ ਸਿੰਘ, ਰੋਹਿਤ ਸ਼ਰਮਾ, ਬਲਵੀਰ ਸਿੰਘ ਧਾਰਨੀ, ਜਸਪਾਲ ਸਿੰਘ, ਡਾ. ਹਰਪ੍ਰੀਤ ਸਿੰਘ, ਮਨਦੀਪ ਸਿੰਘ ਸ਼ਮਸ਼ਪੁਰ, ਕੁਲਦੀਪ ਸਿੰਘ, ਗੁਰਮੀਤ ਸਿੰਘ ਹੰਸਾਲੀ, ਨਰਿੰਦਰ ਖਰੌਡ, ਸੰਦੀਪ ਗਾਬਾ, ਪਰਵਿੰਦਰ ਸਿੰਘ ਦਿਓਲ, ਗੁਰਮੇਲ ਸਿੰਘ, ਸਲਾਮਾਦੀਨ ਪੋਲਾ, ਲਖਵੀਰ ਕੌਰ ਜੱਲ੍ਹਾ,ਪਰਮਜੀਤ ਕੌਰ ਸਾਨੀਪੁਰ, ਅਵਿਨਾਸ਼ ਕੌਰ, ਨੀਤੂ ਸ਼ਰਮਾ, ਗੁਰਪ੍ਰੀਤ ਕੌਰ, ਬਲਵਿੰਦਰ ਕੌਰ ਭੈਰੋਂਪੁਰ, ਨਰਿੰਦਰ ਸਿੰਘ, ਰਾਜਿੰਦਰ ਕੁਮਾਰ ਗੋਗੀ, ਗੁਰਮੁਖ ਸਿੰਘ ਜੱਲ੍ਹਾ, ਪ੍ਰੀਤਮ ਸਿੰਘ, ਸੁਖਵਿੰਦਰ ਸਿੰਘ, ਲਾਲ ਸਿੰਘ ਬਡਾਲੀ, ਸਿਕੰਦਰ ਸਿੰਘ ਤਲਵਾੜਾ, ਰਾਜਿੰਦਰ ਸਿੰਘ ਸੋਢੀ, ਅਮਰੀਕ ਸਿੰਘ, ਸ਼ਾਮ ਸੁੰਦਰ, ਤਰਸੇਮ ਉਪਲ, ਹਰਪਾਲ ਬੇਦੀ, ਰੋਹਿਤ ਸ਼ਰਮਾ, ਗੁਰਬਖ਼ਸ਼ ਸਿੰਘ, ਸੰਦੀਪ ਅਰੋੜਾ, ਅਮਨਦੀਪ ਸਿੰਘ ਭਾਨੀ, ਬਲਵਿੰਦਰ ਸਿੰਘ ਗੋਗੀ, ਹਰਮੀਤ ਸਿੰਘ ਸੱਗੂ, ਬਲਵੀਰ ਸਿੰਘ, ਸੰਦੀਪ ਸਿੰਘ ਲਵਲੀ, ਧਰਮਪਤ ਸਹੋਤਾ, ਜਸਵੰਤ ਸਿੰਘ ਪੰਜੋਲੀ, ਸੁਭਾਸ਼ ਪੰਡਿਤ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਸ਼ਾਮਿਲ ਸਨ |
ਪਿਛਲੀ ਖ਼ਬਰ ਚੋਣਾਂ 'ਚ ਧਾਂਦਲੀ ਕਰਨ ਲਈ 'ਆਪ' ਵਲੋਂ ਪ੍ਰਸ਼ਾਸਨ ਨੂੰ ਹੱਥ ਠੋਕਾ ਬਣਾ ਕੇ ਵਰਤਿਆ ਜਾ ਰਿਹੈ-ਨਾਗਰਾ ਅਗਲੀ ਖ਼ਬਰ ਪੰਜਾਬ ਸਰਕਾਰ ਦੇ ਯਤਨਾਂ ਸਦਕਾ 80 ਫ਼ੀਸਦੀ ਨਹਿਰੀ ਪਾਣੀ ਕਿਸਾਨਾਂ ਨੂੰ ਮਿਲਿਆ-ਵਿਧਾਇਕ ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।