22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸੈਫਰਨ ਸਿਟੀ ਸਕੂਲ 'ਚ ਗ੍ਰੈਜੂਏਸ਼ਨ ਸੈਰਾਮਨੀ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 07-05-2026
ਬਸੀ ਪਠਾਣਾਂ, 6 ਮਈ (ਐਚ. ਐਸ. ਗੌਤਮ)-ਸੈਫਰਨ ਸਿਟੀ ਸਕੂਲ ਕੋਟਲਾ ਬਜਵਾੜਾ ਵਿਖੇ ਸੀਨੀਅਰ ਵਰਗ ਦੇ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਸੈਰਾਮਨੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਜਸਦੀਪ ਕੌਰ ਕਾਹਲੋਂ ਨੇ ਦੱਸਿਆ ਕਿ ਸਕੂਲ ਵਲੋਂ ਪੜ੍ਹਾਈ ਵਿਚ ਅੱਵਲ ਰਹੇ ਬੱਚਿਆਂ ਦੇ ਮਾਪਿਆਂ ਨੂੰ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸੱਦਾ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਨਾ ਸਿਰਫ਼ ਬੱਚਿਆਂ ਵਿਚ ਹੌਸਲਾ ਵਧਦਾ ਹੈ, ਸਗੋਂ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਦੀ ਸਫਲਤਾ 'ਤੇ ਮਾਣ ਮਹਿਸੂਸ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਇਸ ਗ੍ਰੈਜੂਏਸ਼ਨ ਸੈਰਾਮਨੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਅੱਗੇ ਵਧਣ ਅਤੇ ਹੋਰ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕਰਨਾ ਹੈ | ਅਖੀਰ ਵਿਚ ਪਿ੍ੰਸੀਪਲ ਕਾਹਲੋਂ ਨੇ ਉਮੀਦ ਜਤਾਈ ਕਿ ਜਿਹੜੇ ਵਿਦਿਆਰਥੀ ਅਗਲੀ ਕਲਾਸਾਂ ਵਿਚ ਪ੍ਰਮੋਟ ਹੋਏ ਹਨ, ਉਹ ਹੋਰ ਜ਼ਿਆਦਾ ਮਿਹਨਤ ਕਰਦੇ ਹੋਏ ਆਪਣੇ ਸਕੂਲ, ਮਾਪਿਆਂ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ | ਇਸ ਸਮਾਗਮ ਵਿਚ ਵਿਦਿਆਰਥੀਆਂ ਦੇ ਮਾਪੇ ਅਤੇ ਅਧਿਆਪਕ ਵੀ ਸ਼ਾਮਿਲ ਸਨ |
ਪਿਛਲੀ ਖ਼ਬਰ ਸਰਹਿੰਦ ਦੇ ਕਈ ਆਗੂ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਬਸੀ ਪਠਾਣਾਂ ਹਲਕੇ ਦੀਆਂ ਸੜਕਾਂ ਦਾ ਬੁਰਾ ਹਾਲ-ਢੋਲੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।