22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਰਹਿੰਦ ਦੇ ਕਈ ਆਗੂ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਵਿਚ ਹੋਏ ਸ਼ਾਮਿਲ

ਅਜੀਤ ਡੈਸਕ 07-05-2026
ਫ਼ਤਹਿਗੜ੍ਹ ਸਾਹਿਬ, 6 ਮਈ (ਬਲਜਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ, ਜਦੋਂ ਨਗਰ ਕੌਂਸਲ ਸਰਹਿੰਦ ਦੇ ਵਾਰਡ ਨੰ. 2, ਬਹਾਦਰਗੜ੍ਹ ਵਿਖੇ ਕਈ ਆਗੂ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ ਜਿਨ੍ਹਾਂ ਵਿਚ ਪ੍ਰਮੁੱਖ ਤੌਰ 'ਤੇ ਸੁਖਵੰਤ ਸਿੰਘ, ਜਸਵੀਰ ਸਿੰਘ, ਰਤਨ ਸਿੰਘ, ਗੁਰਜੰਟ ਸਿੰਘ, ਕਰਨੈਲ ਕੌਰ, ਕਿਰਪਾਲ ਸਿੰਘ, ਅਮਰਜੀਤ ਕੌਰ, ਦੇਬੋ ਕੌਰ, ਹਰਵਿੰਦਰ ਕੌਰ, ਸੁਰਦਰਸ਼ਨ ਕੌਰ ਸ਼ਾਮਿਲ ਹਨ | ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਾਰਟੀ ਵਿਚ ਸ਼ਾਮਿਲ ਹੋਏ ਲੋਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੇ ਲੋਕਾਂ ਨੂੰ ਹਰੇਕ ਪਾਸੇ ਪ੍ਰੇਸ਼ਾਨ ਕੀਤਾ ਹੈ | ਜਿਸ ਕਰਕੇ ਆਮ ਆਦਮੀ ਪਾਰਟੀ ਨਾਲ ਜੁੜੇ ਲੋਕ ਰੋਜ਼ਾਨਾ ਹੀ 'ਆਪ' ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿਚ ਸ਼ਾਮਿਲ ਹੋ ਰਹੇ ਹਨ | ਕਿਉਂਕਿ ਉਹ ਸਮਝ ਚੁੱਕੇ ਹਨ ਕਿ ਪੰਜਾਬ ਦੀ ਬਿਹਤਰੀ ਕਾਂਗਰਸ ਦੀ ਸਰਕਾਰ ਨਾਲ ਹੀ ਸੰਭਵ ਹੈ | ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਸਦਾ ਇਨਸਾਫ਼, ਭਾਈਚਾਰੇ ਅਤੇ ਵਿਕਾਸ ਦੀ ਰਾਜਨੀਤੀ ਕੀਤੀ ਹੈ | ਅਸੀਂ ਕਦੇ ਵੀ ਲੋਕਾਂ ਨੂੰ ਧਰਮ, ਜਾਤੀ ਜਾਂ ਭਾਸ਼ਾ ਦੇ ਨਾਂਅ 'ਤੇ ਵੰਡਣ ਦੀ ਕੋਸ਼ਿਸ਼ ਨਹੀਂ ਕੀਤੀ, ਸਗੋਂ ਉਨ੍ਹਾਂ ਨੂੰ ਇਕੱਠਾ ਕਰਕੇ ਅੱਗੇ ਵਧਣ ਦੀ ਸੋਚ ਦਿੱਤੀ | ਨਾਗਰਾ ਨੇ ਆਮ ਆਦਮੀ ਪਾਰਟੀ ਨੂੰ ਭਾਜਪਾ ਦੀ 'ਬੀ' ਟੀਮ ਦੱਸਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਨੇ ਮਿਲ ਕੇ ਪੰਜਾਬ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ | ਜਦੋਂਕਿ ਕਾਂਗਰਸ ਪਾਰਟੀ ਹਮੇਸ਼ਾ ਹਰੇਕ ਵਰਗ ਦੀ ਭਲਾਈ ਲਈ ਕੰਮ ਕਰਦੀ ਆ ਰਹੀ ਹੈ ਅਤੇ ਲੋਕਾਂ ਦੀ ਵਧ ਰਹੀ ਹੋਈ ਰੁਚੀ ਇਸ ਗੱਲ ਦਾ ਸਾਫ਼ ਸੰਕੇਤ ਹੈ ਕਿ ਆਉਣ ਵਾਲੇ ਚੋਣਾਂ ਵਿਚ ਕਾਂਗਰਸ ਵਾਪਸ ਮਜ਼ਬੂਤੀ ਨਾਲ ਸੱਤਾ ਵਿਚ ਆਵੇਗੀ | ਇਸ ਮੌਕੇ 'ਤੇ ਬਲਾਕ ਪ੍ਰਧਾਨ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਕੌਂਸਲਰ ਅਮਰਦੀਪ ਸਿੰਘ ਬੈਨੀਪਾਲ, ਸਤਨਾਮ ਸਿੰਘ, ਭੁਪਿੰਦਰ ਸਿੰਘ, ਰਿੰਕੂ ਤੁਲਾਨੀ, ਰਤਨ ਸਿੰਘ, ਮੰਗਾ ਘੁੰਮਣ, ਬੱਬਲ ਨਾਗਰਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਬਸੀ ਪਠਾਣਾਂ 'ਚ ਕਾਂਗਰਸ ਪਾਰਟੀ ਵਲੋਂ ਨਗਰ ਕੌਂਸਲ ਚੋਣਾਂ ਸੰਬੰਧੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਸੈਫਰਨ ਸਿਟੀ ਸਕੂਲ 'ਚ ਗ੍ਰੈਜੂਏਸ਼ਨ ਸੈਰਾਮਨੀ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।