22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਬਸੀ ਪਠਾਣਾਂ 'ਚ ਕਾਂਗਰਸ ਪਾਰਟੀ ਵਲੋਂ ਨਗਰ ਕੌਂਸਲ ਚੋਣਾਂ ਸੰਬੰਧੀ ਵਿਸ਼ੇਸ਼ ਮੀਟਿੰਗ

ਅਜੀਤ ਡੈਸਕ 07-05-2026
ਬਸੀ ਪਠਾਣਾਂ, 6 ਮਈ (ਐਚ.ਐਸ. ਗੌਤਮ)-ਕਾਂਗਰਸ ਕਮੇਟੀ ਬਲਾਕ ਬਸੀ ਪਠਾਣਾਂ ਦੇ ਪ੍ਰਧਾਨ ਅੰਮੀ ਚੰਦ ਭਟੇੜੀ ਦੀ ਅਗਵਾਈ 'ਚ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ 'ਚ ਵਿਸ਼ੇਸ਼ ਤੌਰ 'ਤੇ ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਸ਼ਿਰਕਤ ਕੀਤੀ | ਡਾ. ਅਮਰ ਸਿੰਘ ਤੇ ਸੁਰਿੰਦਰ ਸਿੰਘ ਰਾਮਗੜ੍ਹ ਵਲੋਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਨਗਰ ਕੌਂਸਲ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸਮੇਂ ਵਿਚ ਹਲਕੇ ਵਿਚ ਰਿਕਾਰਡ ਤੋੜ ਵਿਕਾਸ ਹੋਇਆ ਹੈ, ਪਰ ਆਮ ਆਦਮੀ ਪਾਰਟੀ ਨੇ ਵਿਕਾਸ ਦੀ ਥਾਂ 'ਤੇ ਵਿਨਾਸ਼ ਹੀ ਕੀਤਾ ਹੈ | ਉਨ੍ਹਾਂ ਕਿਹਾ ਕਿ ਹਲਕੇ ਵਿਚੋਂ ਲੋਕਾਂ ਦੀ ਆਵਾਜ਼ ਹੈ ਕਿ 'ਆਪ' ਸਰਕਾਰ ਤੋਂ ਲੋਕ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ ਅਤੇ ਹੁਣ ਕਾਂਗਰਸ ਨੂੰ ਯਾਦ ਕਰ ਰਹੇ ਹਨ | ਮੀਟਿੰਗ ਦੌਰਾਨ ਡਾ. ਅਮਰ ਸਿੰਘ, ਸੁਰਿੰਦਰ ਸਿੰਘ ਰਾਮਗੜ੍ਹ, ਅੰਮੀ ਚੰਦ ਭਟੇੜੀ ਵਲੋਂ ਪਾਰਟੀ ਦੇ ਟਕਸਾਲੀ ਆਗੂ ਕਿ੍ਸ਼ਨ ਵਧਵਾ ਨੂੰ ਬਸੀ ਪਠਾਣਾ ਦੇ ਸ਼ਹਿਰੀ ਪ੍ਰਧਾਨ ਵਜੋਂ ਨਿਯੁਕਤੀ ਪੱਤਰ ਸੌਂਪਿਆ ਗਿਆ | ਇਸ ਮੌਕੇ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਐਸ.ਸੀ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਬਲਬੀਰ ਸਿੰਘ, ਜ਼ਿਲ੍ਹਾ ਵਾਈਸ ਪ੍ਰਧਾਨ ਕੁਲਵੰਤ ਸਿੰਘ ਢਿੱਲੋਂ, ਪੰਜਾਬ ਮਹਿਲਾ ਕਾਂਗਰਸ ਦੇ ਮੀਤ ਪ੍ਰਧਾਨ ਡਾ. ਅਮਨਦੀਪ ਕੌਰ ਢੋਲੇਵਾਲ, ਰਣਜੀਤ ਸਿੰਘ ਤਰਖਾਣ ਮਾਜਰਾ, ਹਰਪ੍ਰੀਤ ਸਿੰਘ ਸੋਨੀ, ਸਰਬਜੀਤ ਸਿੰਘ ਜੀਤੀ, ਗੁਰਮੀਤ ਸਿੰਘ, ਅਮਰਜੀਤ ਸਿੰਘ ਭੰਗੂ, ਪ੍ਰੇਮ ਸਿੰਘ ਖਾਬੜਾ, ਡਾ. ਨਰੇਸ਼ ਚੌਹਾਨ, ਜਰਨੈਲ ਸਿੰਘ, ਰੁਪਿੰਦਰ ਰੁਪਾਲ ਜੋਨੀ, ਨਿਰਜਨ ਕੁਮਾਰ, ਅਰਜੁਨ ਸੇਤੀਆ, ਸਤਪਾਲ ਸਚਦੇਵਾ, ਲਛਮਣ ਸਚਦੇਵਾ, ਅਨਮੋਲ ਵਧਵਾ, ਪ੍ਰੀਤਮ ਰਬੜ, ਲੀਲਾ ਰਾਮ, ਬਬਲੂ ਅਰੋੜਾ, ਗੋਪਾਲ ਕਿ੍ਸ਼ਨ ਹਸੀਜਾ, ਵਾਸਦੇਵ ਨੰਦਾ, ਲਾਲੀ ਵਰਮਾ, ਸੁਖਵਿੰਦਰ ਸਿੰਘ ਬਾਜਵਾ, ਤਿਲਕ ਰਾਜ ਸ਼ਰਮਾ, ਮੋਹਨ ਸਿੰਘ, ਨਿਸ਼ਾਨ ਸਿੰਘ, ਰਾਜੇਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਣਦੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ-ਵਿਧਾਇਕ ਰਾਏ ਅਗਲੀ ਖ਼ਬਰ ਸਰਹਿੰਦ ਦੇ ਕਈ ਆਗੂ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਵਿਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।