22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਗੁਰਦੁਆਰਾ ਸਾਹਿਬ ਰਾਣਵਾਂ ਵਿਖੇ ਮੁਫ਼ਤ ਹੋਮਿਓਪੈਥਿਕ ਕੈਂਪ ਲਗਾਇਆ

ਅਜੀਤ ਡੈਸਕ 07-05-2026
ਖਮਾਣੋਂ, 6 ਮਈ (ਮਨਮੋਹਣ ਸਿੰਘ ਕਲੇਰ)-ਹੋਮਿਓਪੈਥੀ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੀ.ਐੱਚ.ਸੀ. ਖਮਾਣੋਂ ਦੇ ਐਸ.ਐੱਮ.ਓ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ 'ਚ ਮੰਗਲਵਾਰ ਨੂੰ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਸਾਲਾਨਾ 22 ਵਿਸਾਖ ਸਮਾਰੋਹ ਦੇ ਮੌਕੇ ਮੁਫ਼ਤ ਹੋਮਿਓਪੈਥੀ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਐੱਚ.ਐੱਮ.ਓ. ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਵਿਚ 288 ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਡਿਸਪੈਂਸਰ ਗੁਰਵਿੰਦਰ ਕੌਰ ਅਤੇ ਸਰਬਜੀਤ ਸਿੰਘ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਮੈਨੇਜਰ ਗੁਰਚਰਨ ਸਿੰਘ ਕੋਟਾਂ, ਗਿਆਨੀ ਭਗਤ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਓਮ ਪ੍ਰਕਾਸ਼ ਬਾਂਸਲ ਸਕੂਲ 'ਚ ਅਨੁਸ਼ਾਸਨ ਤੇ ਲੀਡਰਸ਼ਿਪ 'ਤੇ ਕਰਵਾਇਆ ਸਮਾਗਮ ਅਗਲੀ ਖ਼ਬਰ 6 ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।