07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਚਣੋਂ ਸਕੂਲ ਦੀਆਂ ਦੋ ਵਿਦਿਆਰਥਣਾਂ ਦੀ 'ਬਾਲ ਲੇਖਕ' ਕਾਨਫ਼ਰੰਸ ਦੌਰਾਨ ਪੰਜਾਬ ਪੱਧਰ 'ਤੇ ਚੋਣ

ਅਜੀਤ ਡੈਸਕ 08-05-2026
ਜਖਵਾਲੀ, 7 ਮਈ (ਨਿਰਭੈ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਚਣੋਂ ਦੀਆਂ 2 ਬੱਚੀਆਂ ਦੀ ਬਾਲ ਲੇਖਕ ਕਾਨਫ਼ਰੰਸ ਵਿਚ ਪੰਜਾਬ ਪੱਧਰ 'ਤੇ ਚੋਣ ਹੋਈ | ਇਸ ਸਬੰਧੀ ਅਧਿਆਪਕਾ ਰੁਪਿੰਦਰ ਕੌਰ ਨੇ ਦੱਸਿਆ ਕਿ ਪਿਛਲੇ ਦਿਨੀਂ ਸਿੱਖਿਆ ਵਿਭਾਗ ਵਲੋਂ ਫਗਵਾੜੇ ਵਿਖੇ ਬਾਲ ਲੇਖਕ ਕਾਨਫ਼ਰੰਸ ਕਰਵਾਈ ਗਈ ਸੀ, ਜਿਸ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਚਣੋਂ ਦੀਆਂ ਵਿਦਿਆਰਥਣਾਂ ਰਵਨੀਤ ਕੌਰ ਅਤੇ ਗੁਰਨੂਰ ਕੌਰ ਦੀ ਚੋਣ ਹੋਣ ਕਰਕੇ ਸਕੂਲ ਅਤੇ ਪਿੰਡ ਵਿਚ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ | ਇਸ ਮੌਕੇ ਅਧਿਆਪਕਾ ਰੁਪਿੰਦਰ ਕੌਰ ਨੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਇਨ੍ਹਾਂ ਬੱਚੀਆਂ ਨੇ ਬਹੁਤ ਮਿਹਨਤ ਕੀਤੀ ਹੈ ਅਤੇ ਇਨ੍ਹਾਂ ਦੀ ਕਾਮਯਾਬੀ ਨਾਲ ਸਕੂਲ ਅਤੇ ਪਿੰਡ ਦਾ ਨਾਮ ਰੌਸ਼ਨ ਹੋ ਰਿਹਾ ਹੈ |
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਬੀ.ਐਸ.ਸੀ.ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ ਅਗਲੀ ਖ਼ਬਰ ਪੰਜਾਬੀ 'ਵਰਸਿਟੀ ਵਿਖੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮੈਂਬਰ ਬਾਰ ਕੌਂਸਲ ਵਜੋਂ ਜਿੱਤਣ 'ਤੇ ਕਰਮਜੀਤ ਸਿੰਘ ਚੌਧਰੀ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।