07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਬੀ.ਐਸ.ਸੀ.ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਅਜੀਤ ਡੈਸਕ 08-05-2026
ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਸਾਇੰਸ ਵਿਭਾਗ ਦੇ ਬੀ.ਐਸ.ਸੀ. ਆਖ਼ਰੀ ਸਾਲ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ | ਪਾਰਟੀ ਦੀ ਸ਼ੁਰੂਆਤ ਵਿਚ ਪਿ੍ੰਸੀਪਲ ਡਾ. ਵਨੀਤਾ ਗਰਗ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ | ਵਿਭਾਗ ਦੇ ਕੋਆਰਡੀਨੇਟਰ ਡਾ. ਵਿਭਾ ਸਹਿਜਪਾਲ ਨੇ ਵੀ ਵਿਦਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ | ਸਮਾਰੋਹ ਵਿਚ ਵਿਦਿਆਰਥੀਆਂ ਨੇ ਬਹੁਤ ਸੋਹਣੀਆਂ ਪੇਸ਼ਕਾਰੀਆਂ ਕੀਤੀਆਂ | ਵਿਦਿਆਰਥੀਆਂ ਨੇ ਕਈ ਤਰ੍ਹਾਂ ਦੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ ਅਤੇ ਸੀਨੀਅਰ ਵਿਦਿਆਰਥੀਆਂ ਲਈ ਮਨੋਰੰਜਕ ਖੇਡਾਂ ਦੀ ਰੱਖੀਆਂ ਗਈਆਂ ਸਨ | ਬੀ.ਐਸ.ਸੀ. ਫਾਈਨਲ ਦੀ ਸੁਖਪ੍ਰੀਤ ਕੌਰ ਨੂੰ ਮਿਸ ਫੇਅਰਵੈੱਲ ਅਤੇ ਅਰਸ਼ਦੀਪ ਸਿੰਘ ਨੂੰ ਮਿਸਟਰ ਫੇਅਰਵੈੱਲ ਵਜੋਂ ਚੁਣਿਆ ਗਿਆ | ਆਖ਼ਰੀ ਸਾਲ ਦੇ ਵਿਦਿਆਰਥੀਆਂ ਨੇ ਕਾਲਜ ਵਿਚ ਆਪਣੇ ਤਿੰਨ ਸਾਲਾਂ ਦੇ ਤਜਰਬੇ ਸਾਂਝੇ ਕੀਤੇ | ਇਸ ਮੌਕੇ ਸਾਇੰਸ ਵਿਭਾਗ ਦੀ ਫੈਕਲਟੀ ਡਾ. ਸਰਬਜੀਤ ਰਾਲਾ, ਡਾ. ਸੰਗੀਤ ਮਾਰਕੰਡਾ, ਅਸਿਸਟੈਂਟ. ਪ੍ਰੋ. ਜਤਿੰਦਰ ਸਿੰਘ, ਅਸਿਸਟੈਂਟ. ਪ੍ਰੋ. ਬਿੱਕਰ ਜੀਤ ਸਿੰਘ ਅਤੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਸ਼ਾਮਿਲ ਸਨ |
ਪਿਛਲੀ ਖ਼ਬਰ ਸ਼ਹੀਦਗੜ੍ਹ ਦੀ ਟੀਮ ਨੇ ਕਲੌਂਦੀ ਨੂੰ ਹਰਾ ਕੇ ਜਿੱਤੀ ਫੁੱਟਬਾਲ ਲੀਗ ਦੀ ਟਰਾਫ਼ੀ ਅਗਲੀ ਖ਼ਬਰ ਚਣੋਂ ਸਕੂਲ ਦੀਆਂ ਦੋ ਵਿਦਿਆਰਥਣਾਂ ਦੀ 'ਬਾਲ ਲੇਖਕ' ਕਾਨਫ਼ਰੰਸ ਦੌਰਾਨ ਪੰਜਾਬ ਪੱਧਰ 'ਤੇ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।