07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਫਾਇਰ ਸੇਫ਼ਟੀ ਹਫ਼ਤੇ ਦੌਰਾਨ ਸਿਵਲ ਹਸਪਤਾਲ ਵਿਚ ਕਰਵਾਈ ਮੋਕ ਡਰਿੱਲ

ਅਜੀਤ ਡੈਸਕ 08-05-2026
ਫ਼ਤਹਿਗੜ੍ਹ ਸਾਹਿਬ, 7 ਮਈ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਯੋਗ ਅਗਵਾਈ ਹੇਠ ਜ਼ਿਲਾ ਹਸਪਤਾਲ ਵਿਚ 4 ਤੋਂ 10 ਮਈ ਤੱਕ 'ਫਾਇਰ ਸੇਫ਼ਟੀ ਹਫ਼ਤਾ' ਮਨਾਇਆ ਜਾ ਰਿਹਾ ਹੈ | ਡਾ. ਬੇਦੀ ਨੇ ਦੱਸਿਆ ਕਿ ਇਸ ਹਫ਼ਤੇ ਦੌਰਾਨ ਫਾਇਰ ਸੇਫ਼ਟੀ ਸਬੰਧੀ ਸੈਮੀਨਾਰ, ਪੋਸਟਰ ਮੇਕਿੰਗ ਕੰਪੀਟੀਸ਼ਨ, ਫਾਇਰ ਮੋਕ ਡਰਿੱਲ ਆਦਿ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਉਨਾਂ ਕਿਹਾ ਕਿ ਕਿਸੇ ਵੀ ਥਾਂ ਤੇ ਅੱਗ ਬੁਝਾਊ ਜੰਤਰ ਲੱਗੇ ਹੋਣ ਦੇ ਬਾਵਜੂਦ ਵੀ ਜੇਕਰ ਵਿਅਕਤੀ ਨੂੰ ਇਨਾਂ ਦਾ ਇਸਤੇਮਾਲ ਕਰਨਾ ਨਹੀਂ ਆਉਂਦਾ ਤਾਂ ਅੱਗ ਤੇ ਕਾਬੂ ਨਹੀਂ ਪਾਇਆ ਜਾ ਸਕਦਾ | ਜਿਸ ਨਾਲ ਵੱਡਾ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ, ਇਸ ਲਈ ਹਰ ਵਿਅਕਤੀ ਨੂੰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣੀ ਚਾਹੀਦੀ ਹੈ |
ਉਨ•ਾਂ ਦੱਸਿਆ ਕਿ ਅੱਜ ਜ਼ਿਲਾ ਹਸਪਤਾਲ ਵਿਚ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ, ਸਰਹਿੰਦ ਵਲੋਂ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਨੂੰ ਮੋਕ ਡਰਿੱਲ ਕਰਕੇ ਅੱਗ ਬੁਝਾਉਣ ਸਬੰਧੀ ਟ੍ਰੇਨਿੰਗ ਦਿੱਤੀ ਗਈ ਅਤੇ ਇਸ ਟ੍ਰੇਨਿੰਗ ਵਿਚ ਫਾਇਰ ਸੇਫ਼ਟੀ ਵਿਭਾਗ ਦੀ ਟੀਮ ਜਿਸ ਵਿਚ ਸ਼ਿਵ ਕੁਮਾਰ ਸੈਨੀ, ਗੁਰਜੀਤ ਸਿੰਘ ਅਤੇ ਹੋਰ ਸਹਿਯੋਗੀ ਸਟਾਫ਼ ਸ਼ਾਮਿਲ ਸਨ, ਨੇ ਅੱਗ ਬੁਝਾਊ ਜੰਤਰਾਂ ਨੂੰ ਚਲਾ ਕੇ ਇਨਾਂ ਨੂੰ ਲੋੜ ਪੈਣ ਤੇ ਇਸਤੇਮਾਲ ਕਰਨ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਅੱਗ ਲੱਗਣ ਦੀ ਦੁਰਘਟਨਾ ਹੋਣ ਤੇ ਅੱਗ ਤੇ ਕਿਵੇਂ ਕਾਬੂ ਪਾਇਆ ਜਾ ਸਕਦਾ ਹੈ | ਇਸ ਮੌਕੇ ਤੇ ਐਸ.ਐਮ.ਓ. ਡਾ. ਬੇਦੀ ਨੇ ਫਾਇਰ ਸੇਫ਼ਟੀ ਨੋਡਲ ਅਫ਼ਸਰ ਡਾ. ਯੋਗਿਤਾ ਨੂੰ ਕਿਹਾ ਕਿ ਉਹ ਸੰਸਥਾ ਵਿਚ ਲੱਗੇ ਅੱਗ ਬੁਝਾਊ ਜੰਤਰਾਂ ਦੀ ਸਮੇਂ ਸਮੇਂ ਸਿਰ ਜਾਂਚ ਕਰਨਾ, ਚਾਲੂ ਹਾਲਤ ਵਿਚ ਰੱਖਣਾ ਅਤੇ ਸਮੂਹ ਸਟਾਫ਼ ਨੂੰ ਲੋੜ ਪੈਣ ਤੇ ਇਹਨਾਂ ਜੰਤਰਾਂ ਦੇ ਇਸਤੇਮਾਲ ਕਰਨ ਸਬੰਧੀ ਜਾਗਰੂਕ ਕਰਨਾ ਯਕੀਨੀ ਬਣਾਉਣ | ਇਸ ਮੌਕੇ ਤੇ ਦੰਦਾਂ ਦੇ ਮਾਹਿਰ ਡਾ. ਸਤਨਾਮ ਸਿੰਘ, ਸਰਜਰੀ ਦੇ ਮਾਹਿਰ ਡਾ ਓਮਕਾਰਵੀਰ ਸਿੰਘ, ਚਮੜੀ ਰੋਗਾਂ ਦੇ ਮਾਹਿਰ ਡਾ. ਹਰਪ੍ਰੀਤ ਕੌਰ, ਐਪੀਡਿਮੋਲੋਜਿਸਟ ਡਾ. ਸੰਪਨ ਅਤਰੀ, ਜ਼ਿਲ•ਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਅਮਨਪ੍ਰੀਤ ਸਿੰਘ, ਨਰਸਿੰਗ ਸਿਸਟਰ ਪਰਵਿੰਦਰ ਕੌਰ, ਫਾਸਿਲਿਟੀ ਮੈਨੇਜਰ ਕੁਲਵਿੰਦਰ ਕੌਰ ਆਦਿ ਤੋਂ ਇਲਾਵਾ ਮੈਡੀਕਲ, ਪੈਰਾਮੈਡੀਕਲ, ਨਰਸਿੰਗ ਵਿਦਿਆਰਥੀ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲਾ ਇਕਾਈ ਦੀ ਮੀਟਿੰਗ ਅਗਲੀ ਖ਼ਬਰ ਸ਼ਹੀਦਗੜ੍ਹ ਦੀ ਟੀਮ ਨੇ ਕਲੌਂਦੀ ਨੂੰ ਹਰਾ ਕੇ ਜਿੱਤੀ ਫੁੱਟਬਾਲ ਲੀਗ ਦੀ ਟਰਾਫ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।