ਮੰਡੀ ਗੋਬਿੰਦਗੜ, 7 ਮਈ (ਇਕਬਾਲਦੀਪ ਸੰਧੂ)-ਰਾਮਗੜ੍ਹੀਆ ਅਕਾਲ ਜਥੇਬੰਦੀ ਦੀ ਇਕ ਬੈਠਕ ਮੰਡੀ ਗੋਬਿੰਦਗੜ ਵਿਚ ਸੂਬਾ ਜਨਰਲ ਸਕੱਤਰ ਇਕਬਾਲ ਸਿੰਘ ਧੀਮਾਨ ਦੇ ਗ੍ਰਹਿ ਵਿਖੇ ਜ਼ਿਲਾ ਪ੍ਰਧਾਨ ਸੁਖਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੂਬਾ ਮੀਤ ਪ੍ਰਧਾਨ ਇੰਦਰਜੀਤ ਸਿੰਘ ਲੋਟੇ, ਸਲਾਹਕਾਰ ਪ੍ਰਦੀਪ ਧੀਮਾਨ, ਜਥੇਬੰਦਕ ਸਕੱਤਰ ਹਰਪ੍ਰੀਤ ਸਿੰਘ, ਅਬਜ਼ਰਵਰ ਅਵਤਾਰ ਸਿੰਘ ਰੁਪਾਲ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਗਵਾਈ | ਇਸ ਮੌਕੇ ਮਹਾਰਾਜਾ ਸ. ਜੱਸਾ ਸਿੰਘ ਰਾਮਗੜੀਆ ਦੇ ਜਨਮ ਦਿਹਾੜੇ ਮੌਕੇ 9 ਮਈ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਸ਼ਰਧਾ ਭਾਵਨਾ ਨਾਲ ਮਨਾਉਣ ਬਾਰੇ ਚਰਚਾ ਕੀਤੀ ਗਈ | ਇਸ ਸਮਾਗਮ ਵਿਚ ਦਰਬਾਰ ਸੰਪ੍ਰਦਾਇ ਸੰਤ ਆਸ਼ਰਮ ਲੋਪੋਂ ਵਾਲਿਆਂ ਦਾ ਵਿਸ਼ੇਸ਼ ਸਹਿਯੋਗ ਰਹੇਗਾ | ਸੂੂਬਾ ਜਨਰਲ ਸਕੱਤਰ ਇਕਬਾਲ ਸਿੰਘ ਧੀਮਾਨ ਨੇ ਸੰਗਤਾਂ ਨੂੰ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਵਿਕਰਮਜੀਤ ਸਿੰਘ ਦੇਵਗਨ ਨੂੰ ਜ਼ੋਨ ਇੰਚਾਰਜ, ਸੰਦੀਪ ਸਿੰਘ ਧੀਮਾਨ, ਹਲਕਾ ਇੰਚਾਰਜ ਲੱਗਣ 'ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਮੀਤ ਪ੍ਰਧਾਨ ਤਰਲੋਚਨ ਸਿੰਘ ਭਦਾਲੇ, ਜੰਗ ਸਿੰਘ ਰੁਪਾਲ, ਸੁਰਜੀਤ ਸਿੰਘ ਵੀ ਹਾਜ਼ਰ ਸਨ |