ਖਮਾਣੋਂ, 7 ਮਈ (ਮਨਮੋਹਣ ਸਿੰਘ ਕਲੇਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਸਤਫਾਬਾਦ ਵਿਖੇ ਪਿ੍ੰਸੀਪਲ ਕਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਵਾਤਾਵਰਨ ਦੀ ਸੰਭਾਲ ਲਈ ਈ ਈ.ਪੀ. ਪ੍ਰੋਗਰਾਮ ਦੇ ਅਧੀਨ ਵੱਖ-ਵੱਖ ਗਤੀਵਿਧੀਆਂ ਕਾਰਵਾਈਆਂ ਗਈਆਂ | ਜਿਨਾਂ ਵਿਚ ਭਾਸ਼ਣ ਮੁਕਾਬਲੇ, ਪੋਸਟਰ ਮੇਕਿੰਗ ਤੇ ਬੈੱਸਟ ਆਊਟ ਆਫ਼ ਵੇਸਟ ਵਿਚ ਪਲਾਸਟਿਕ ਦੀਆਂ ਬੋਤਲਾਂ ਤੋਂ ਗਮਲੇ ਤਿਆਰ ਕੀਤੇ ਗਏ | ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ ਕੇ ਭਾਗ ਲਿਆ | ਇਸ ਮੌਕੇ ਗੁਰਵਿੰਦਰ ਸਿੰਘ ਗਣਿਤ ਮਾਸਟਰ ਜੋ ਸਕੂਲ ਇੱਕੋ ਕਲੱਬ ਦੇ ਇੰਚਾਰਜ ਹਨ, ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਤੇ ਵਾਤਾਵਰਨ ਦੀ ਸੰਭਾਲ ਤੇ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ | ਉਨਾਂ ਦੱਸਿਆ ਕਿ ਮੌਸਮ ਵਿਚ ਭਾਰੀ ਬਦਲਾਅ ਦਾ ਕਾਰਨ ਰੁੱਖਾਂ ਦੀ ਘਾਟ ਤੇ ਜਨਸੰਖਿਆ ਦਾ ਵਾਧਾ ਹੈ | ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਸਕੂਲ ਵਿਖੇ ਇਕ ਕਿਚਨ ਗਾਰਡਨ ਵੀ ਤਿਆਰ ਕੀਤਾ ਜਾ ਰਿਹਾ ਹੈ | ਇਹ ਪ੍ਰੋਗਰਾਮ ਸਰਕਾਰ ਵਲੋਂ ਇਕ ਬਹੁਤ ਸ਼ਲਾਘਾਯੋਗ ਕਦਮ ਹੈ, ਜਿਸ ਨਾਲ ਵਿਦਿਆਰਥੀਆਂ ਵਿਚ ਵਾਤਾਵਰਨ ਸਬੰਧੀ ਜਾਗਰੂਕਤਾ ਪੈਦਾ ਹੋਵੇਗੀ, ਜੋ ਸਾਡੇ ਆਉਣ ਵਾਲੇ ਭਵਿੱਖ ਨੂੰ ਸੁਰੱਖਿਅਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗੀ |